ਡੇਰਾ ਬਾਬਾ ਨਾਨਕ : ਭਾਸ਼ਣ ਦੌਰਾਨ ਹਰਸਿਮਰਤ ਬਾਦਲ ਖਿਲਾਫ ਨਾਅਰੇਬਾਜ਼ੀ
Monday, Nov 26, 2018 - 06:08 PM (IST)

ਬਟਾਲਾ (ਵੈੱਬ ਡੈਸਕ, ਬੇਰੀ) : ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਣ ਲਈ ਆਯੋਜਿਤ ਕੀਤੇ ਗਏ ਸਮਾਗਮ ਵਿਚ ਕੁਝ ਲੋਕਾਂ ਵਲੋਂ ਹਰਸਿਮਰਤ ਦਾ ਵਿਰੋਧ ਕੀਤਾ ਗਿਆ। ਜਿਵੇਂ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕਰਨ ਲੱਗੇ ਤਾਂ ਪ੍ਰੋਗਰਾਮ ਵਿਚ ਮੌਜੂਦ ਕੁਝ ਲੋਕਾਂ ਨੇ ਹਰਸਿਮਰਤ ਦੇ ਭਾਸ਼ਣ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਮੌਕੇ ਨੂੰ ਸੰਭਾਲਦੇ ਹੋਏ ਨਾਅਰੇਬਾਜ਼ੀ ਕਰ ਰਹੇ ਲੋਕਾਂ ਨੂੰ ਸ਼ਾਂਤ ਕਰਵਾਇਆ।