ਉਸਤਾਦ ਲਾਲ ਚੰਦ ਯਮਲਾ ਜੱਟ ਦੇ ਵੱਡੇ ਸਪੁੱਤਰ ਦਾ ਦਿਹਾਂਤ

Tuesday, Apr 21, 2020 - 08:06 PM (IST)

ਉਸਤਾਦ ਲਾਲ ਚੰਦ ਯਮਲਾ ਜੱਟ ਦੇ ਵੱਡੇ ਸਪੁੱਤਰ ਦਾ ਦਿਹਾਂਤ

ਲੁਧਿਆਣਾ: ਉਸਤਾਦ ਲਾਲ ਚੰਦ ਯਮਲਾ ਜੱਟ ਦੇ ਵੱਡੇ ਸਪੁੱਤਰ ਦਾ ਅੱਜ ਦਿਹਾਂਤ ਹੋ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ 23 ਮਾਰਚ 1952 ਨੂੰ ਲੁਧਿਆਣਾ 'ਚ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਘਰ ਪੈਦਾ ਹੋਏ ਪਲੇਠੇ ਪੁੱਤਰ ਕਰਤਾਰ ਚੰਦ ਯਮਲਾ ਜੱਟ ਦਾ ਅੱਜ ਜਵਾਹਰ ਨਗਰ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ ਹੈ। ਉਹ ਜਿਗਰ ਰੋਗ ਕਾਰਨ ਪਿਛਲੇ ਚਾਰ ਮਹੀਨਿਆਂ ਤੋਂ ਪੀੜਤ ਸਨ। ਸਾਰੀ ਉਮਰ ਕਿਰਤ ਤੇ ਆਪਣੇ ਬਾਬਲ ਦੀ ਸੇਵਾ 'ਚ ਰੁੱਝੇ ਰਹੇ ਕਰਤਾਰ ਚੰਦ ਦੇ ਸਪੁੱਤਰ ਤੇ ਪ੍ਰਸਿੱਧ ਲੋਕ ਗਾਇਕ ਸੁਰੇਸ਼ ਯਮਲਾ ਜੱਟ ਨੇ ਦੱਸਿਆ ਕਿ ਅੱਜ ਸ਼ਾਮ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਕਰਤਾਰ ਚੰਦ ਯਮਲਾ ਜੱਟ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਤੇ ਪੰਜਾਬ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਬਾਵਾ ਨੇ ਕਿਹਾ ਕਿ ਕਰਤਾਰ ਚੰਦ, ਉਸਤਾਦ ਯਮਲਾ ਜੱਟ ਜੀ ਦਾ ਸਰਵਣ ਪੁੱਤਰ ਸੀ, ਜਿਸ ਨੇ ਮਰਦੇ ਦਮ ਤਕ ਯਮਲਾ ਜੱਟ ਦੀ ਕਲਾ-ਜੋਤ ਜਗਦੀ ਰੱਖੀ।




 


author

Deepak Kumar

Content Editor

Related News