ਕਰਤਾਰਪੁਰ ਲਾਂਘਾ ਬੰਦ ਹੋਏ ਨੂੰ ਇਕ ਸਾਲ ਪੂਰਾ, ਦੇਖੋ ਕੀ ਬੋਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
Tuesday, Mar 16, 2021 - 06:25 PM (IST)
ਤਲਵੰਡੀ ਸਾਬੋ(ਮੁਨੀਸ਼)- ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨ ਦੇ ਇਕ ਸਾਲ ਪੂਰਾ ਹੋਣ ’ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਦੇਖਦਿਆਂ ਸਰਕਾਰ ਨੇ 16 ਮਾਰਚ 2020 ਨੂੰ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਸੰਗਤਾਂ ਲਈ ਬੰਦ ਕਰ ਦਿੱਤਾ ਸੀ। ਫਿਰ ਕੋਰੋਨਾ ਦੇ ਠੰਡੇ ਪੈਣ ਦੇ ਨਾਲ ਹੀ ਕੁਝ ਮਹੀਨਿਆਂ ਉਪਰੰਤ ਪਾਕਿਸਤਾਨ ਸਰਕਾਰ ਨੇ ਤਾਂ ਕੋਰੀਡੋਰ ਖੋਲ੍ਹਣ ਦਾ ਐਲਾਨ ਕਰ ਦਿੱਤਾ ਪਰ ਲਾਂਘੇ ਨੂੰ ਬੰਦ ਹੋਣ ਦੇ ਇਕ ਸਾਲ ਬਾਅਦ ਵੀ ਹਿੰਦੁਸਤਾਨ ਸਰਕਾਰ ਨੇ ਲਾਂਘੇ ਨੂੰ ਖੋਲ੍ਹਣ ਦਾ ਯਤਨ ਨਹੀਂ ਕੀਤਾ।
ਇਹ ਵੀ ਪੜ੍ਹੋ : ਕੋਰੋਨਾ ਦੇ ਖ਼ਤਰੇ ਕਾਰਨ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਜਾਰੀ ਕੀਤੇ ਨਵੇਂ ਹੁਕਮ
ਸਿੰਘ ਸਾਹਿਬ ਨੇ ਕਿਹਾ ਕਿ ਹੁਣ ਜਦੋਂ ਸਮੁੱਚੇ ਦੇਸ਼ ਅੰਦਰ ਧਾਰਮਿਕ ਅਸਥਾਨ ਖੁੱਲ ਗਏ ਹਨ ਅਤੇ ਦੇਸ਼ ਦੇ ਲੋਕ ਆਪੋ-ਆਪਣੇ ਧਰਮਾਂ ਅਨੁਸਾਰ ਆਪਣੇ ਤਿਓਹਾਰ ਵੀ ਮਨਾ ਰਹੇ ਹਨ ਤਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਸਰਕਾਰ ਨੂੰ ਖੋਲ੍ਹ ਦੇਣਾ ਚਾਹੀਦਾ ਹੈ, ਭਾਂਵੇ ਸਰਕਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਰ ਰੋਜ਼ 50 ਜਾਂ 100 ਸਿੱਖਾਂ ਨੂੰ ਹੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਣ ਦੀ ਹੀ ਇਜ਼ਾਜ਼ਤ ਦੇਵੇ ਪਰ ਹੁਣ ਲਾਂਘਾ ਖੋਲ੍ਹਣ ਦਾ ਐਲਾਨ ਜ਼ਰੂਰ ਕਰੇ ਤਾਂ ਕਿ ਸਿੱਖ ਆਪਣੇ ਪਾਵਨ ਧਾਰਮਿਕ ਅਸਥਾਨ ’ਤੇ ਸਿੱਜਦਾ ਕਰ ਸਕਣ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵਲੋਂ ਪਹਿਲੇ ਉਮੀਦਵਾਰ ਦਾ ਐਲਾਨ, ਜਲਾਲਾਬਾਦ ਤੋਂ ਚੋਣ ਲੜਨਗੇ ਸੁਖਬੀਰ ਬਾਦਲ
ਨੋਟ - ਕੀ ਭਾਰਤ ਸਰਕਾਰ ਨੂੰ ਹੁਣ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ?