ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ''ਤੇ ਕੈਪਟਨ ਨੇ ਪਾਕਿ ਦੀ ਨੀਅਤ ''ਤੇ ਫਿਰ ਚੁੱਕੇ ਸਵਾਲ

11/03/2019 6:46:10 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਲਾਂਘਾ ਖੋਲ੍ਹੇ ਜਾਣ 'ਤੇ ਪਾਕਿਸਤਾਨ ਦੀ ਮਨਸ਼ਾ 'ਤੇ ਸ਼ੱਕ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਕੀ ਸਿੱਖਾਂ ਵਾਂਗ ਉਹ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਸੋਚ ਕੇ ਖੁਸ਼ ਹਨ ਪਰ ਉਨ੍ਹਾਂ ਨੂੰ ਪਾਕਿਸਤਾਨ ਦੀ ਮਨਸ਼ਾ 'ਤੇ ਅਜੇ ਵੀ ਸ਼ੱਕ ਹੈ ਅਤੇ ਲਾਂਘੇ ਨੂੰ ਖੋਲ੍ਹਣਾ ਆਈ. ਐੱਸ. ਆਈ ਦਾ ਆਪ੍ਰੇਸ਼ਨ ਹੋ ਸਕਦਾ ਹੈ ਜਿਸਦਾ ਮੁਕਸਦ ਰੈਫਰੰਡਮ 2020 ਲਈ ਸਿੱਖ ਭਾਈਚਾਰੇ ਨੂੰ ਪ੍ਰਭਾਵਿਤ ਕਰਨਾ ਹੈ, ਜਿਸ ਲਈ ਸਿੱਖ ਫਾਰ ਜਸਟਿਸ (ਐੱਸ. ਐੱਫ. ਜੇ.) ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।

ਇਕ ਟੀ. ਵੀ. ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਮੁੱਖ ਮੰਤਰੀ ਨੇ ਆਖਿਆ ਕਿ ਅਸੀਂ ਪੂਰੀ ਤਰ੍ਹਾਂ ਸਰਗਰਮ ਅਤੇ ਚੌਕਸ ਹਾਂ। ਉਨ੍ਹਾਂ ਨੇ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਵਿਰੁੱਧ ਭਾਰਤ ਸਰਕਾਰ ਨੂੰ ਚਿਤਾਵਨੀ ਦਿੱਤੀ ਕਿਉਂਕਿ ਹਾਲ ਹੀ ਦੇ ਸਮਿਆਂ ਦੌਰਾਨ ਪੰਜਾਬ ਵਿਚ ਆਈ. ਐੱਸ. ਆਈ. ਦੀਆਂ ਸਰਗਰਮੀਆਂ ਵਿਸ਼ੇਸ਼ ਤੌਰ 'ਤੇ ਨੋਟ ਕੀਤੀਆਂ ਗਈਆਂ ਹਨ ਜਿਨ੍ਹਾਂ ਦੇ ਮੱਦੇਨਜ਼ਰ ਉਨ੍ਹਾਂ ਇਹ ਵਿਚਾਰ ਪ੍ਰਗਟ ਕੀਤੇ ਹਨ। 

ਇਸ ਦੌਰਾਨ ਕੈਪਟਨ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਲਾਂਘੇ ਦੇ ਮਾਮਲੇ ਦਾ ਸਿਆਸੀਕਰਨ ਕਰਨ ਦੀ ਤਿੱਖੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮੁੱਚੇ ਮੁੱਦੇ ਦਾ ਸੌੜੇ ਸਿਆਸੀ ਹਿੱਤਾਂ ਦੇ ਮੱਦੇਨਜ਼ਰ ਸਿਆਸੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਿਆਸਤ ਨੂੰ ਇਕ ਪਾਸੇ ਰੱਖ ਕੇ ਇਸ ਮਹਾਨ ਸਮਾਰੋਹ ਦੇ ਆਯੋਜਨ ਦਾ ਜ਼ਿੰਮਾ ਸੂਬਾ ਸਰਕਾਰ 'ਤੇ ਛੱਡ ਦੇਣਾ ਚਾਹੀਦਾ ਹੈ।


Gurminder Singh

Content Editor

Related News