ਸਤੰਬਰ ਮਹੀਨੇ ਤੱਕ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦੇ ਨਿਰਮਾਣ ਦਾ ਕੰਮ : ਸਿੰਗਲਾ

Saturday, Jun 01, 2019 - 04:47 PM (IST)

ਸਤੰਬਰ ਮਹੀਨੇ ਤੱਕ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦੇ ਨਿਰਮਾਣ ਦਾ ਕੰਮ : ਸਿੰਗਲਾ

ਗੁਰਦਾਸਪੁਰ/ਬਟਾਲਾ/ਡੇਰਾ ਬਾਬਾ ਨਾਨਕ (ਹਰਮਨਪ੍ਰੀਤ, ਵਿਨੋਦ, ਕਮਲਜੀਤ, ਬੇਰੀ) : ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ। ਇਸ ਮੌਕੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ ਤੌਰ 'ਤੇ ਮੌਜੂਦ ਸਨ। ਇਸ ਸਿੰਗਲਾ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਖੜੇ ਹੋ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਸਿੰਗਲਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਇਤਿਹਾਸਕ ਤੇ ਧਾਰਮਿਕ ਸਥਾਨ 'ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਦੇਸ਼-ਵਿਦੇਸ਼ 'ਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸ਼ਵਾਸ ਦਿਵਾਉਦੇ ਹਨ ਕਿ ਨਵੰਬਰ 2019 ਤੱਕ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਵਿਕਾਸ ਕੰਮ ਮੁਕੰਮਲ ਕਰ ਲਏ ਜਾਣਗੇ। 

ਉਨ੍ਹਾਂ ਕਿਹਾ ਕਿ 30 ਸਤੰਬਰ 2019 ਤਕ ਕੋਰੀਡੋਰ ਦੇ ਰਸਤੇ ਦੇ ਕੰਮ ਮੁਕੰਮਲ ਹੋ ਜਾਣਗੇ। ਇਸ ਦੇ ਨਾਲ ਹੀ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਤੱਕ ਆਉਣ ਵਾਲੀਆਂ ਸਾਰੀਆ ਸੜਕਾਂ ਨੂੰ ਚੌੜਾਂ ਕੀਤਾ ਜਾਵੇਗਾ ਜਿਸ ਤਹਿਤ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਤੱਕ, ਬਟਾਲਾ ਤਂੋ ਡੇਰਾ ਬਾਬਾ ਨਾਨਕ ਤੱਕ, ਰਮਦਾਸ ਤੋਂ ਡੇਰਾ ਬਾਬਾ ਨਾਨਕ ਤੱਕ ਆਉਣ ਵਾਲੀਆਂ ਸੜਕਾਂ ਨੂੰ ਚੌੜਾਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਵਿਕਾਸ ਕੰਮਾਂ ਤੇਜ਼ਗਤੀ ਨਾਲ ਮੁਕੰਮਲ ਕਰਵਾਏ ਜਾਣਗੇ। 

ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 550 ਸਾਲਾ ਸ਼ਤਾਬਦੀ ਦਿਵਸ ਮੌਕੇ ਦੇਸ਼-ਵਿਦੇਸ਼ਾਂ ਤੇ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਕਿਸ ਦੀ ਦਿਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗਾ। ਰੰਧਾਵਾ ਨੇ ਕਿਹਾ ਇਸ ਕਸਬੇ ਨੂੰ ਹੈਰੀਟੇਜ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸਿੰਗਲਾ ਨੇ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ 'ਚ ਹੋਰ ਤੇਜ਼ਗਤੀ ਲਿਆਂਦੀ ਜਾਵੇ ਤੇ ਵਿਕਾਸ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। 


author

Baljeet Kaur

Content Editor

Related News