ਚਾਰ ਮਹੀਨਿਆਂ ''ਚ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘਾ : ਗਡਕਰੀ

11/26/2018 6:07:16 PM

ਬਟਾਲਾ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਸੋਮਵਾਰ ਨੂੰ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਵਲੋਂ ਰੱਖ ਦਿੱਤਾ ਗਿਆ। ਇਸ ਸਮਾਗਮ ਦੌਰਾਨ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸਟੇਜ 'ਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਰਤਾਰਪੁਰ ਲਾਂਘਾ ਸਾਢੇ 4 ਮਹੀਨਿਆਂ ਵਿਚ ਤਿਆਰ ਕੀਤਾ ਜਾਵੇਗਾ। ਗਡਕਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੱਖ-ਵੱਖ ਭਾਸ਼ਾਵਾਂ ਵਿਚ ਅਨੁਵਾਦ ਕੀਤਾ ਜਾਵੇਗਾ। 
ਅੱਗੇ ਬੋਲਦੇ ਹੋਏ ਗਡਕਰੀ ਨੇ ਕਿਹਾ ਕਿ ਇਸ ਲਾਂਘੇ ਦੇ ਖੁੱਲ੍ਹਣ ਨਾਲ ਜਿੱਥੇ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ ਕਰ ਸਕਣਗੀਆਂ, ਉਥੇ ਹੀ ਇਸ ਲਾਂਘੇ ਦੇ ਨਿਰਮਾਣ ਨਾਲ ਪੰਜਾਬ ਵਿਚ ਸੈਰ-ਸਪਾਟਾ ਹੋਰ ਉਤਸ਼ਾਹਿਤ ਹੋਵੇਗਾ।