ਕਰਤਾਰਪੁਰ ਲਾਂਘੇ ਦੀ ਪਹਿਲੀ ਵਰ੍ਹੇਗੰਢ ਮੌਕੇ ਭਾਰਤ-ਪਾਕਿ ਸਰਹੱਦ ''ਤੇ ਸਮਾਗਮ ਭਲਕੇ

Sunday, Nov 08, 2020 - 02:12 PM (IST)

ਕਾਹਨੂੰਵਾਨ (ਜੱਜ): ਦਲ ਖ਼ਾਲਸਾ ਵਲੋਂ ਅਕਾਲ ਫ਼ੈੱਡਰੇਸ਼ਨ ਦੇ ਸਹਿਯੋਗ ਨਾਲ ਕਰਤਾਰਪੁਰ ਲਾਂਘੇ ਦੇ ਖੋਲ੍ਹੇ ਜਾਣ ਦੀ ਪਹਿਲੀ ਵਰ੍ਹੇਗੰਢ ਮੌਕੇ ਡੇਰਾ ਬਾਬਾ ਨਾਨਕ ਨੇੜੇ ਭਾਰਤ-ਪਾਕਿ ਸਰਹੱਦ ਉੱਤੇ 9 ਨਵੰਬਰ ਨੂੰ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਦਲ ਖ਼ਾਲਸਾ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਨੇ ਬਲਾਕ ਕਾਹਨੂੰਵਾਨ ਦੇ ਪਿੰਡ ਦਾਰਾਪੁਰ ਅਕੈਡਮੀ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ: ਮਲੇਸ਼ੀਆ 'ਚ ਫਸੇ ਨੌਜਵਾਨ ਦੀ ਹੋਈ ਵਤਨ ਵਾਪਸੀ, ਸੁਣਾਈ ਦੁੱਖ ਭਰੀ ਦਾਸਤਾਨ

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ 19 ਮਾਰਚ ਤੋਂ ਭਾਰਤ ਸਰਕਾਰ ਵਲੋਂ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਜਿਸ ਦੇ ਬਾਆਦ ਲਾਕਡਾਊਨ ਦੇ ਖ਼ਤਮ ਹੋਣ ਉਪਰੰਤ ਪਾਕਿਸਤਾਨ ਨੇ ਆਪਣੇ ਪਾਸੇ ਤੋਂ ਲਾਂਘਾ ਖੋਲ੍ਹ ਦਿੱਤਾ ਹੈ ਪਰ ਭਾਰਤ ਸਰਕਾਰ ਖੋਲ੍ਹਣ ਤੋਂ ਇਨਕਾਰੀ ਹੈ।ਅਫ਼ਸੋਸ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਸਮੇਤ ਸਿੱਖ ਕੌਮ ਦੀ ਲੀਡਰਸ਼ਿਪ ਦੀਆਂ ਲਾਂਘਾ ਖੋਲ੍ਹਣ ਦੀਆਂ ਅਪੀਲਾਂ ਨੂੰ ਨਜ਼ਰ-ਅੰਦਾਜ਼ ਕਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਭਾਰਤ ਨਾਲੋਂ ਕੋਰੋਨਾ ਕੇਸਾਂ ਦੀ ਗਿਣਤੀ ਬਹੁਤ ਘੱਟ ਹੈ ਅਤੇ ਦੂਜਾ ਕੋਰੋਨਾ ਦੇ ਬਾਵਜੂਦ ਪੂਰੇ ਭਾਰਤ ਅੰਦਰ ਰਾਜਸੀ, ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: ਗੁਰਦੁਆਰਾ ਕਰਤਾਰਪੁਰ ਸਾਹਿਬ ਮਾਮਲੇ 'ਚ ਪਾਕਿਸਤਾਨ ਸਰਕਾਰ ਕਰ ਰਹੀ ਹੈ ਬੇਇਨਸਾਫ਼ੀ: ਸੁਖਬੀਰ ਬਾਦਲ

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਕੋਰੋਨਾ ਤਰਕ ਮਹਿਜ਼ ਇਕ ਬਹਾਨਾ ਹੈ।ਇਸ ਮੌਕੇ ਕਥਾਵਾਚਕ ਜਸਵਿੰਦਰ ਸਿੰਘ ਕਾਹਨੂੰਵਾਨ ਨੇ ਕਿਹਾ ਕਿ ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਭਾਈ ਨਾਰਾਇਣ ਸਿੰਘ ਚੌੜਾ ਦੀ ਅਗਵਾਈ 'ਚ 9 ਨਵੰਬਰ ਸਵੇਰੇ 9 ਵਜੇ ਤੋਂ ਲਾਂਘੇ ਦੀ ਅਰੰਭਤਾ ਵਾਲੇ ਸਥਾਨ 'ਤੇ ਪੰਥਕ ਇਕੱਤਰਤਾ ਕਰਨਗੇ। ਜਿਸ ਉਪਰੰਤ ਕੌਮੀ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਲਾਂਘੇ ਨੂੰ ਮੁੜ ਖੋਲ੍ਹਣ ਲਈ ਭਾਰਤ ਸਰਕਾਰ ਨੂੰ ਗੁਹਾਰ ਲਾਉਣਗੇ। ਉਨ੍ਹਾਂ ਸਿੱਖ ਸੰਗਤਾਂ ਨੂੰ ਵੀ ਡੇਰਾ ਬਾਬਾ ਨਾਨਕ ਪਹੁੰਚਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ:  ਕੌਣ ਸੀ ਕਾਂਗਰਸ ਦੀ ਸਟੇਜ 'ਤੇ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਾਉਣ ਵਾਲਾ?


Shyna

Content Editor

Related News