ਕਰਤਾਰਪੁਰ ਲਾਂਘੇ ਨੂੰ ਲੈ ਕੇ ਕੇਂਦਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

01/21/2019 8:21:06 PM

ਜਲੰਧਰ (ਵੈਬ ਡੈਸਕ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਸੋਸ਼ਲ ਮੀਡੀਆ 'ਤੇ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਕੋਰੀਡੋਰ 'ਤੇ ਕੰਮ ਕਰਨ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਕੈਪਟਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਇਕ ਮਿੰਟ ਦੇ ਫੈਸਲੇ ਲਈ 4 ਹਫਤੇ ਦਾ ਸਮਾਂ ਲਗਾ ਦਿੱਤਾ। ਉਨ੍ਹਾਂ ਲਿਖਿਆ ਕਿ ਚੰਗਾ ਹੋਵੇਗਾ ਕਿ ਕੈਪਟਨ ਸਰਕਾਰ ਬਹਾਨੇ ਬਣਾਉਣ ਦੀ ਬਜਾਏ ਤੁਰੰਤ ਪ੍ਰਭਾਵ ਨਾਲ ਕਰਤਾਰਪੁਰ ਲਾਂਘੇ ਦੇ ਨਿਰਮਾਣ ਲਈ ਕੰਮ ਕਰਵਾਉਣਾ ਸ਼ੁਰੂ ਕਰਵਾ ਦੇਣ।

ਤੁਹਾਨੂੰ ਦੱਸ ਦਈਏ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਚਾਰ ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਵੇਗੀ, ਜਿਨ੍ਹਾਂ ਵਿਚ ਚਾਂਡੂ ਨੰਗਲ, ਜੌਰੀਆਂ ਖੁਰਦ, ਪੱਖੋਕੇਟਾਹਲੀ ਸਾਹਿਬ, ਡੇਰਾ ਬਾਬਾ ਨਾਨਕ ਪਿੰਡ ਸ਼ਾਮਲ ਹਨ। ਲਾਂਘੇ ਦੀ ਉਸਾਰੀ ਲਈ 4.25 ਕਿਲੋਮੀਟਰ ਤੱਕ ਦੇ ਰਸਤੇ ਲਈ ਐਸ.ਡੀ.ਐਮ. ਡੇਰਾ ਬਾਬਾ ਨਾਨਕ ਦੀ ਜ਼ਿੰਮੇਵਾਰੀ ਲਗਾਈ ਗਈ ਹੈ।

Sunny Mehra

This news is Content Editor Sunny Mehra