ਪਾਕਿ ਵੱਲੋਂ ਕਰਤਾਰਪੁਰ ਲਾਂਘੇ ਲਈ ਲਗਾਈ ਗਈ 20 ਡਾਲਰ ਦੀ ਫੀਸ ਵੱਡੀ ਗੱਲ ਨਹੀਂ : ਰੰਧਾਵਾ

09/16/2019 8:18:10 PM

ਗੁਰਦਾਸਪੁਰ-ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਲਈ ਸ਼ਰਧਾਲੂਆਂ 'ਤੇ ਲਗਾਈ ਗਈ 20 ਡਾਲਰ ਦੀ ਫੀਸ ਵਸੂਲਣੀ ਇੰਨੀਂ ਵੱਡੀ ਗੱਲ ਨਹੀਂ ਹੈ। ਇਹ ਕਹਿਣਾ ਹੈ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ। ਰੰਧਾਵਾ ਨੇ ਕਿਹਾ ਕਿ ਇਨ੍ਹੇ ਵੱਡੇ ਕੰਮ ਲਈ ਲਗਾਈ ਗਈ ਇਹ ਫੀਸ ਕੋਈ ਵੱਡੀ ਗੱਲ ਨਹੀਂ ਹੈ। ਓਂਝ ਵੀ ਤਾਂ ਹਰ ਕੋਈ ਦੇਸ਼ ਵੀਜ਼ਾ ਫੀਸ ਵਸੂਲਦਾ ਹੀ ਹੈ। ਇਸ ਦੇ ਨਾਲ ਹੀ ਹਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੀ 5 ਮੈਂਬਰੀ ਪੈਨਲ ਨਾਲ ਜਲਦ ਕੇਂਦਰ ਸਰਕਾਰ ਨਾਲ ਮੁਲਾਕਾਤ ਕਰਕੇ ਇਸ ਫੀਸ ਨੂੰ ਖਤਮ ਕਰਵਾਉਣ ਦੀ ਸਿਫਾਰਿਸ਼ ਕਰਨਗੇ। ਦੱਸਣਯੋਗ ਹੈ ਕਿ ਕੈਪਟਨ ਖੁਦ ਪਾਕਿ ਦੇ ਇਸ ਫੈਸਲੇ ਦੇ ਖਿਲਾਫ ਹਨ। ਰੰਧਾਵਾ ਅੱਜ ਡੇਰਾ ਬਾਬਾ ਨਾਨਕ 'ਚ ਫਤਿਹਗੜ੍ਹ ਚੂੜੀਆਂ 'ਚ ਇਕ ਚੌਕ ਦਾ ਉਦਘਾਟਨ ਕਰਨ ਲਈ ਆਏ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 19 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਬੈਠਕ ਡੇਰਾ ਬਾਬਾ ਨਾਨਕ ਵਿਖੇ ਹੋਣ ਜਾ ਰਹੀ ਹੈ। ਜਿਸ ਦੌਰਾਨ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਅਤੇ ਲਾਂਘੇ ਦੇ ਨਿਰਮਾਣ ਨੂੰ ਸਮੇਂ ਸਿਰ ਪੂਰਾ ਕਰਨ ਬਾਰੇ ਵਿਚਾਰ ਕੀਤੀ ਜਾਏਗੀ।


Karan Kumar

Content Editor

Related News