ਉਪ ਰਾਸ਼ਟਰਪਤੀ ਰੱਖਣਗੇ ਕਰਤਾਰਪੁਰ ਕੋਰੀਡੋਰ ਦਾ ਨੀਂਹ ਪੱਥਰ

Saturday, Nov 24, 2018 - 09:16 PM (IST)

ਉਪ ਰਾਸ਼ਟਰਪਤੀ ਰੱਖਣਗੇ ਕਰਤਾਰਪੁਰ ਕੋਰੀਡੋਰ ਦਾ ਨੀਂਹ ਪੱਥਰ

ਜਲੰਧਰ (ਬਿਊਰੋ)- ਭਾਰਤ ਸਰਕਾਰ ਵਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ 26 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਨੀਂਹ ਪੱਥਰ ਰੱਖਣ ਵਿਚ ਥੋੜ੍ਹਾ ਬਦਲਾਅ ਕੀਤਾ ਗਿਆ, ਜਿਸ ਵਿਚ ਰਾਸ਼ਟਰਪਤੀ ਦੀ ਜਗ੍ਹਾ ਹੁਣ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ਾਮਲ ਹੋਣਗੇ ਅਤੇ ਨੀਂਹ ਪੱਥਰ ਰੱਖਣਗੇ। ਜਿਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਣਗੇ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਅਹਿਮ ਫੈਸਲਾ ਲਿਆ, ਜਿਸ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ ਵਿਸ਼ਵ ਪੱਧਰੀ ਲਾਂਘਾ ਖੋਲ੍ਹਣ ਦਾ ਫੈਸਲਾ ਕੀਤਾ ਗਿਆ। ਭਾਰਤ ਸਰਕਾਰ ਵਲੋਂ ਕੀਤੇ ਗਏ ਇਸ ਇਤਿਹਾਸਕ ਫੈਸਲੇ ਦੀ ਸਿੱਖ ਸੰਗਤ ਵਿਚ ਖੁਸ਼ੀ ਦੀ ਲਹਿਰ ਦੌੜ ਪਈ।


author

Sunny Mehra

Content Editor

Related News