18 ਨਵੰਬਰ ਨੂੰ ਪਹਿਲੇ ਜਥੇ ਨਾਲ ਸਮੁੱਚੀ ਕੈਬਨਿਟ ਲੈ ਕੇ ਕਰਤਾਰਪੁਰ ਸਾਹਿਬ ਜਾਣਗੇ ਮੁੱਖ ਮੰਤਰੀ ਚੰਨੀ

Tuesday, Nov 16, 2021 - 06:24 PM (IST)

18 ਨਵੰਬਰ ਨੂੰ ਪਹਿਲੇ ਜਥੇ ਨਾਲ ਸਮੁੱਚੀ ਕੈਬਨਿਟ ਲੈ ਕੇ ਕਰਤਾਰਪੁਰ ਸਾਹਿਬ ਜਾਣਗੇ ਮੁੱਖ ਮੰਤਰੀ ਚੰਨੀ

ਗੁਰਦਾਸਪੁਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਗੁਰਦਾਸਪੁਰ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਮੁਬਾਰਕ ਮੌਕਾ ਹੈ ਅਤੇ ਸਿੱਖ ਕੌਮ ਦੀ ਅਰਦਾਸ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਕੀਤੀ ਸੀ, ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ ਹੈ, ਇਸ ਲਈ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ।

ਇਹ ਵੀ ਪੜ੍ਹੋ : 20 ਨੂੰ ਮੋਗਾ ਆਉਣਗੇ ਅਰਵਿੰਦ ਕੇਜਰੀਵਾਲ, ਸੋਨੂੰ ਸੂਦ ਨਾਲ ਕਰ ਸਕਦੇ ਹਨ ਮੀਟਿੰਗ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ 18 ਨਵੰਬਰ ਪਹਿਲੇ ਜਥੇ ਨਾਲ ਉਹ (ਮੁੱਖ ਮੰਤਰੀ) ਅਤੇ ਸਮੁੱਚੀ ਪੰਜਾਬ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਕਰਕੇ ਨੁਕਸਾਨ ਨਾ ਹੋਵੇ, ਇਸ ਲਈ ਕੇਂਦਰ ਸਰਕਾਰ ਵਲੋਂ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਇਹ ਲਾਂਘਾ ਖੋਲ੍ਹਣ ਦਾ ਫ਼ੈਸਲਾ ਦੇਰ ਨਾਲ ਲਿਆ ਗਿਆ ਹੈ ਪਰ ਫਿਰ ਵੀ ਉਹ ਕੇਂਦਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ, ਇਸ ਲਈ ਸਾਰੀਆਂ ਸੰਗਤਾਂ ਨੂੰ ਮੁਬਾਰਕਾਂ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ 17 ਨਵੰਬਰ ਨੂੰ ਕਰਨਗੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News