ਕਰਤਾਰਪੁਰ ਲਾਂਘੇ ਲਈ ਜ਼ਮੀਨ ਦੇਣ ਤੋਂ SGPC ਨੇ ਕੀਤੀ ਕੋਰੀ ਨਾਂਹ

02/21/2019 5:40:42 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵਲੋਂ ਕਰਤਾਰਪੁਰ ਲਾਂਘੇ ਸਬੰਧੀ ਦਿੱਤੇ ਗਏ ਸੁਝਾਅ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੇ ਤੋਂ ਰੱਦ ਕਰ ਦਿੱਤਾ। ਉਨ੍ਹਾਂ ਨੇ ਕਰਤਾਰਪੁਰ ਲਾਂਘੇ ਲਈ ਜ਼ਮੀਨ ਐਕਵਾਇਰ ਕਰਨ ਬਦਲੇ ਆਪਣੀ ਜ਼ਮੀਨ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ। ਇਸ ਸਬੰਧੀ ਐੱਸ.ਜੀ.ਪੀ.ਸੀ. ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ 'ਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਕਮੇਟੀ ਦੀ ਜ਼ਮੀਨ ਕਿਉਂ ਦੇਣ। ਉਨ੍ਹਾਂ ਕਿਹਾ ਕਿ ਲਾਂਘੇ ਲਈ ਜ਼ਮੀਨ ਦਾ ਪ੍ਰਬੰਧ ਕਰਨਾ ਸਰਕਾਰ ਦਾ ਕੰਮ ਹੈ ਤੇ ਉਸਨੂੰ ਹੀ ਕਰਨਾ ਚਾਹੀਦਾ ਹੈ। ਕਮੇਟੀ ਦੀ ਇਸ ਮੀਟਿੰਗ 'ਚ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦਾ ਬਜਟ ਪੇਸ਼ ਕਰਨ ਦਾ ਫੈਸਲਾ ਲਿਆ ਗਿਆ ਤੇ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਡਿਸਮਿਸ ਕਰਨ ਦੀ ਗੱਲ ਕਹੀ ਹੈ। 

ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੇ ਸਲਾਹ ਦਿੱਤੀ ਸੀ ਕਿ ਜੇਕਰ ਸ਼੍ਰੋਮਣੀ ਕਮੇਟੀ ਆਪਣੀ 600 ਏਕੜ ਜ਼ਮੀਨ ਕਿਸਾਨਾਂ ਨਾਲ ਵਟਾ ਲਵੇ ਤਾਂ ਲਾਂਘੇ ਲਈ ਜ਼ਮੀਨ ਮਿਲ ਸਕਦੀ ਹੈ ਤਾਂ ਜੋ ਕਰਤਾਰਪੁਰ ਲਾਂਘਾ ਜਲਦ ਖੁੱਲ੍ਹ ਸਕੇ।


Baljeet Kaur

Content Editor

Related News