ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸਿੱਖ ਸੰਗਤ ਨੂੰ SGPC ਦਾ ਵੱਡਾ ਤੋਹਫਾ
Tuesday, Mar 03, 2020 - 10:57 AM (IST)
ਅੰਮ੍ਰਿਤਸਰ (ਸੁਮੀਤ) - ਕਰਤਾਰਪੁਰ ਕੋਰੀਡੋਰ ਜਾਣ ਦੇ ਚਾਹਵਾਨ ਸ਼ਰਧਾਲੂਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਮੁਫਤ ਬੱਸ ਸੇਵਾ ਚਲਾਏ ਜਾਣ ਦੀ ਸ਼ੁਰੂਆਤ ਕੀਤੀ ਗਈ। ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਕਰਨ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਮੁਫਤ ਬੱਸ ਚਲਾਉਣ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਮੁਫ਼ਤ ਬੱਸ ਸਵੇਰੇ ਅੱਠ ਵਜੇ ਸਾਰਾਗੜ੍ਹੀ ਸਰਾਂ ਦੇ ਕੋਲੋਂ ਚੱਲਿਆ ਕਰੇਗੀ, ਜੋ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਲਿਜਾਇਆ ਕਰੇਗੀ ਤੇ ਸ਼ਾਮ ਨੂੰ ਇਹ ਬੱਸ ਕਰਤਾਰਪੁਰ ਕੋਰੀਡੋਰ ਤੋਂ ਚੱਲ ਕੇ ਅੰਮ੍ਰਿਤਸਰ ਵਾਪਸ ਪੁੱਜਿਆ ਕਰੇਗੀ।
ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਇਸ ਬਸ ਦੇ ਸਦਕਾ ਜ਼ਿਆਦਾ ਤੋਂ ਜ਼ਿਆਦਾ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਭੇਜਣ ਦੀ ਕੋਸ਼ਿਸ਼ ਕਰਨਗੇ। ਇਸ ਬਸ ’ਚ ਜਾਣ ਵਾਲੇ ਸਾਰੇ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਕੋਈ ਫੀਸ ਜਾਂ ਕਿਰਾਇਆ ਨਹੀਂ ਲਿਆ ਜਾਵੇਗਾ। ਇਸ ਸਮੇਂ ਉਨ੍ਹਾਂ ਵਲੋਂ ਇਕ ਬਸ ਨੂੰ ਰਵਾਨਾ ਕੀਤਾ ਗਿਆ ਹੈ, ਜਦਕਿ ਆਉਣ ਵਾਲੇ ਸਮੇਂ ’ਚ ਅਜਿਹੀਆਂ ਬਸਾਂ ਦੀ ਗਿਣਤੀ ’ਚ ਬਹੁਤ ਜਲਦ ਵਧਾ ਦਿੱਤੀ ਜਾਵੇਗੀ।