ਕਰਤਾਰਪੁਰ ਲਾਂਘੇ 'ਤੇ ਪਾਕਿ ਵੱਲੋਂ ਰੱਖੀਆਂ ਸ਼ਰਤਾਂ 'ਤੇ ਬੋਲੇ ਗਿ. ਹਰਪ੍ਰੀਤ ਸਿੰਘ (ਵੀਡੀਓ)

01/24/2019 6:43:31 PM

ਤਲਵੰਡੀ ਸਾਬੋ (ਮਨੀਸ਼)— ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਸਿਰਫ ਸਿੱਖਾਂ ਤੱਕ ਹੀ ਸੀਮਤ ਰੱਖਣ ਦੇ ਮਾਮਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਨੇ ਇਸ ਫੈਸਲੇ ਨੂੰ ਗਲਤ ਠਹਿਰਾਉਂਦੇ ਹੋਏ ਪਾਕਿਸਤਾਨ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਰੀ ਮਨੁੱਖਤਾ ਦੇ ਗੁਰੂ ਸਨ। ਇਸ ਲਈ ਇਹ ਯਾਤਰਾ ਸਭ ਧਰਮਾਂ ਲਈ ਸਾਂਝੀ ਹੋਣੀ ਚਾਹੀਦੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਇਸ ਪ੍ਰਸਤਾਵ 'ਤੇ ਸਖਤ ਰੋਸ ਜ਼ਾਹਰ ਕੀਤਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਵ ਵਿਆਪਕ ਗੁਰੂ ਹਨ, ਜਿਨ੍ਹਾਂ ਦੇ ਸ਼ਰਧਾਲੂ ਸਾਰੇ ਧਰਮਾਂ ਖਾਸ ਤੌਰ 'ਤੇ ਹਿੰਦੂ ਧਰਮ ਨਾਲ ਵੀ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਆਪਣੇ ਅਧਿਕਾਰ ਖੇਤਰ ਵਿਚ ਪ੍ਰਵੇਸ਼ ਨੂੰ ਨਿਯਮਤ ਕਰਨ ਲਈ ਸਮਝੌਤੇ ਦਾ ਖਰੜਾ ਭੇਜਿਆ ਜਾਵੇਗਾ ਤਾਂ ਉਸ ਵੇਲੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾਵੇ।


cherry

Content Editor

Related News