ਕਰਤਾਰਪੁਰ: ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਸਰੀਰ 'ਤੇ ਮਿਲੇ ਸੱਟਾਂ ਦੇ ਨਿਸ਼ਾਨ

Monday, Jul 19, 2021 - 05:51 PM (IST)

ਕਰਤਾਰਪੁਰ: ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਸਰੀਰ 'ਤੇ ਮਿਲੇ ਸੱਟਾਂ ਦੇ ਨਿਸ਼ਾਨ

ਕਰਤਾਰਪੁਰ (ਸਾਹਨੀ)- ਕਰੀਬ 10 ਦਿਨ ਪਹਿਲਾਂ ਪਿੰਡ ਖੀਰਾ ਵਾਲੀ ਤੋਂ ਨਸ਼ਾ ਛੁਡਾਉਣ ਲਈ ਪਿੰਡ ਪਤੜ ਕਲਾਂ ਦੇ ਇਕ ਨਸ਼ਾ ਛੁਡਾਊ ਕੇਂਦਰ ਵਿਚ ਆਏ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਇਸ ਸਬੰਧੀ ਕਰਤਾਰਪੁਰ ਥਾਣੇ ਵਿਚ ਦਰਜ ਮਾਮਲੇ ਦੀ ਜਾਂਚ ਕਰਦੇ ਏ. ਐੱਸ. ਆਈ. ਬੋਧਰਾਜ ਨੇ ਦੱਸਿਆ ਕਿ ਬਲਬੀਰ ਕੌਰ ਪਤਨੀ ਨਿਰਮਲ ਸਿੰਘ ਵਾਸੀ ਪਿੰਡ ਖੀਰਾ ਵਾਲੀ ਪੱਤੀ ਖੀਰਾਂਵਾਲੀ ਥਾਣਾ ਫੱਤੂਢਿੰਗਾ ਜ਼ਿਲ੍ਹਾ ਕਪੂਰਥਲਾ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ 2 ਬੇਟੇ ਹਨ ਅਤੇ ਛੋਟਾ ਬੇਟਾ ਬਲਜਿੰਦਰ ਸਿੰਘ ਬੱਲੂ (25) ਭੈੜੀ ਸੰਗਤ ਵਿਚ ਪੈਣ ਕਾਰਨ ਨਸ਼ੇ ਕਰਨ ਦਾ ਆਦੀ ਹੋ ਗਿਆ ਸੀ। ਕੁਝ ਸਮਾਂ ਪਹਿਲਾ ਉਨ੍ਹਾਂ ਨੂੰ ਪਤਾ ਲਗਾ ਕਿ ਪਿੰਡ ਪਤੜ ਕਲਾਂ ਦੇ ਬਾਹਰ ਡੇਰੇ 'ਤੇ ਇਕ ਨਸ਼ਾ ਛੁਡਾਊ ਕੇਂਦਰ ਨਿਹੰਗਾਂ ਨੇ ਬਣਾਇਆ ਹੈ, ਜੋ ਕਿ ਗੁਰਮਤਿ ਦੇ ਪ੍ਰਚਾਰ ਦੇ ਨਾਲ ਨੌਜਵਾਨਾਂ ਨੂੰ ਨਸ਼ਾ ਵੀ ਛਡਾਉਂਦੇ ਹਨ। 

ਇਹ ਵੀ ਪੜ੍ਹੋ: ਜਲੰਧਰ: ਜੀਜੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਛੋਟੀ ਭੈਣ, ਦੁਖੀ ਭਰਾ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ

ਉਸ ਵੱਲੋਂ ਪਿੰਡ ਵਿਚੋਂ ਪੈਸੇ ਇਕੱਠੇ ਕਰ ਕੇ ਕਰੀਬ 10 ਹਜ਼ਾਰ ਰੁ. ਇੱਕਠੇ ਕੀਤੇ ਅਤੇ ਸੁੱਖਾ ਨਿਹੰਗ, ਜੋ ਕਿ ਨਸ਼ਾ ਛੜਾਉ ਕੇਂਦਰ ਦਾ ਇੰਚਾਰਜ ਹੈ, ਨੂੰ ਬੀਤੀ 8 ਜੁਲਾਈ ਨੂੰ ਆਪਣੇ ਪਿੰਡ ਬੁਲਾਇਆ ਅਤੇ ਆਪਣੇ ਪੁੱਤਰ ਬਲਜਿੰਦਰ ਸਿੰਘ ਉਰਫ ਬੱਲੂ ਨੂੰ ਉਨ੍ਹਾਂ ਨੂੰ ਸੌਂਪਿਆ ਅਤੇ ਨਾਲ 10 ਹਜ਼ਾਰ ਰੁਪਏ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਸੁੱਖਾ ਨਿੰਹਗ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਤਿੰਨ ਮਹੀਨੇ ’ਚ ਉਨ੍ਹਾਂ ਦੇ ਲੜਕੇ ਦਾ ਨਸ਼ਾ ਛੁਡਵਾ ਦੇਵੇਗਾ ਪਰ 10 ਹਜ਼ਾਰ ਰੁਪਏ ਮਹੀਨਾ ਦਾ ਖ਼ਰਚਾ ਆਵੇਗਾ, ਇਸ ਦੇ ਨਾਲ ਹੀ ਉਸ ਨੇ ਪਰਿਵਾਰ ਨੂੰ ਕਿਹਾ ਕਿ 20 ਦਿਨ ਘਟੋ-ਘੱਟ ਲੜਕੇ ਨੂੰ ਕੋਈ ਮਿਲਣ ਨਾ ਆਏ ਪਰ ਐਤਵਾਰ 10 ਦਿਨ ਬਾਅਦ ਹੀ ਉਨ੍ਹਾਂ ਪਰਿਵਾਰ ਨੂੰ ਸੁੱਖਾ ਨਿਹੰਗ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦਾ ਲੜਕੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਜਦ ਉਹ ਪਿੰਡ ਪਤੜ ਕਲਾਂ ਆਪਣੇ ਪਰਿਵਾਰਕ ਮੈਂਬਰਾ ਨਾਲ ਨਸ਼ਾ ਛੁਡਾਊ ਕੇਂਦਰ ਪੁੱਜੇ ਤਾਂ ਪਤਾ ਲਗਾ ਕਿ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਪਿੰਡ ਦੇ ਡੈਡਬਾਡੀ ਹਾਊਸ ਵਿਚ ਰਖੀ ਹੈ। 

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ 10 ਵਿਧਾਇਕਾਂ ਦਾ ਬਿਆਨ, ਹਾਈਕਮਾਨ ਅੱਗੇ ਰੱਖੀ ਇਹ ਮੰਗ

ਸਰੀਰ 'ਤੇ ਮਿਲੇ ਸੱਟਾਂ ਦੇ ਨਿਸ਼ਾਨ
ਇਸ ਸਬੰਧੀ ਉਸ ਦੇ ਭਰਾਵਾਂ ਨੇ ਪੁਲਸ ਨੂੰ ਇਤਲਾਹ ਦਿੱਤੀ। ਪੁਲਸ ਦੇ ਆਉਣ ’ਤੇ ਉਨ੍ਹਾਂ ਨਾਲ ਉਹ ਡੈਡਬਾਡੀ ਕੇਂਦਰ ਪੁੱਜੇ, ਜਿੱਥੇ ਕਥਿਤ ਤੌਰ ’ਤੇ ਮ੍ਰਿਤਕ ਬਲਜਿੰਦਰ ਸਿੰਘ ਬੱਲੂ ਦਾ ਸਰੀਰ ਦਾਤਰਾਂ ਨਾਲ ਵੱਢਿਆ ਪਿਆ ਸੀ ਅਤੇ ਉਸ ਦੇ ਸਾਰੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਸਿਰ ’ਤੇ ਵੀ ਸੱਟਾਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਸੁੱਖਾ ਨਿੰਹਗ ਅਤੇ ਉਸ ਦੇ ਸਾਥੀਆਂ ਨੇ ਸੱਟਾਂ ਮਾਰ ਕੇ ਉਸ ਨੂੰ ਮੌਕੇ ’ਤੇ ਹੀ ਮਾਰ ਦਿੱਤਾ, ਜਿਸ ਸਬੰਧੀ ਪੁਲਸ ਨੇ ਬਿਆਨਾਂ ਦੇ ਆਧਾਰ ’ਤੇ ਧਾਰਾ 320, 34 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਲਿਆ ਹੈ, ਮੁਲਜ਼ਮ ਮੌਕੇ ਤੋਂ ਫਰਾਰ ਦੱਸੇ ਜਾਂਦੇ ਹਨ।

ਇਹ ਵੀ ਪੜ੍ਹੋ: ਵੱਡੇ-ਵੱਡੇ ਪੰਡਿਤਾਂ ਨੂੰ ਮਾਤ ਪਾਉਂਦੈ ਗੋਰਾਇਆ ਦਾ ਇਹ 7 ਸਾਲ ਦਾ ਬੱਚਾ, ਮੰਤਰ ਸੁਣ ਹੋ ਜਾਵੋਗੇ ‘ਮੰਤਰ ਮੁਗਧ’ (ਵੀਡੀਓ)

ਇਹ ਵੀ ਪੜ੍ਹੋ: ਸੁਖਮੀਤ ਡਿਪਟੀ ਕਤਲ ਕਾਂਡ: ਦਵਿੰਦਰ ਬੰਬੀਹਾ ਗਰੁੱਪ ਦੇ ਰੂਟ ’ਤੇ ਚੱਲਣ ਲੱਗੀ ਪੁਲਸ ਦੀ ਇਨਵੈਸਟੀਗੇਸ਼ਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News