ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਤਕਨੀਕੀ ਅਧਿਕਾਰੀਆਂ ਦੀ ਮੀਟਿੰਗ

Friday, Aug 30, 2019 - 06:58 PM (IST)

ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਤਕਨੀਕੀ ਅਧਿਕਾਰੀਆਂ ਦੀ ਮੀਟਿੰਗ

ਗੁਰਦਾਸਪੁਰ/ਡੇਰਾ ਬਾਬਾ ਨਾਨਕ, (ਵਿਨੋਦ/ਕੰਵਲਜੀਤ): ਸ੍ਰੀ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਅਤੇ ਪਾਕਿਸਤਾਨ ਦੇ ਜ਼ੀਰੋ ਪੁਆਇੰਟ ’ਤੇ ਦੋਵਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਮੀਟਿੰਗ ਹੋਈ। ਮੀਟਿੰਗ ਵਿਚ ਭਾਰਤ ਅਤੇ ਪਾਕਿਸਤਾਨ ਵੱਲੋਂ 15-15 ਅਧਿਕਾਰੀ ਹਿੱਸਾ ਲੈ ਰਹੇ ਹਨ। ਭਾਰਤ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ, ਲੈਂਡ ਪੋਰਟ ਅਥਾਰਟੀ ਅਤੇ ਬੀ. ਐੱਸ. ਐੱਫ. ਦੇ ਅਧਿਕਾਰੀ ਸ਼ਾਮਲ ਹੋਏ।

PunjabKesari

ਮੀਟਿੰਗ ਵਿਚ ਜਸਪਾਲ ਜੋਡਨ ਐੱਨ. ਐੱਚ. ਆਈ., ਵਿਸ਼ਾਲ ਗੁਪਤਾ ਐੱਨ. ਐੱਚ. ਆਈ., ਟੀ. ਐੱਸ. ਚਾਹਲ ਪੀ. ਡਬਲਯੂ. ਡੀ ਸਮੇਤ ਹੋਰ ਅਧਿਕਾਰੀ ਸ਼ਾਮਲ ਹੋਏ। ਇਸ ਮੀਟਿੰਗ ਨੂੰ ਅੰਤਿਮ ਮੀਟਿੰਗ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਵਿਚ ਤਕਨੀਕੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਿੰਨੇ ਯਾਤਰੀ ਪਾਕਿਸਤਾਨ ਕਰਤਾਰਪੁਰ ਦਰਸ਼ਨ ਕਰਨ ਜਾਣਗੇ, ਸਬੰਧੀ ਕੋਈ ਗੱਲਬਾਤ ਨਹੀਂ ਹੋਈ। ਜ਼ਿਕਰਯੋਗ ਹੈ ਕਿ ਅਧਿਕਾਰੀਆਂ ਵੱਲੋਂ ਕਿਹਾ ਜਾ ਚੁੱਕਾ ਹੈ ਕਿ 8 ਨਵੰਬਰ ਨੂੰ ਕਾਰੀਡੋਰ ਦਰਸ਼ਨਾਂ ਲਈ ਖੋਲ੍ਹ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਸਕੇਗੀ। ਸੂਤਰਾਂ ਅਨੁਸਾਰ ਪਾਕਿਸਤਾਨ ਵੱਲੋਂ ਪੁਲ ਦਾ ਨਿਰਮਾਣ ਕੰਮ ਪੂਰਾ ਨਹੀਂ ਹੋ ਸਕੇਗਾ। ਮੀਟਿੰਗ ਸਬੰਧੀ ਜਾਣਕਾਰੀ ਦੇਣ ਲਈ ਅਧਿਕਾਰੀਆਂ ਨੇ ਪ੍ਰੈੱਸ ਤੋਂ ਦੂਰੀ ਬਣਾਈ ਰੱਖੀ।


Related News