ਵੱਡੀ ਘਟਨਾ: ਕਰਤਾਰਪੁਰ ਥਾਣੇ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕਿਹਾ ਕਤਲ ਹੋਇਆ
Sunday, Apr 18, 2021 - 06:50 PM (IST)
ਜਲੰਧਰ (ਸੋਨੂੰ)- ਜਲੰਧਰ ਜ਼ਿਲ੍ਹੇ ਦੇ ਕਰਤਾਰਪੁਰ ਥਾਣੇ ਦੀ ਪੁਲਸ ਨੇ ਚੋਰੀ ਦੇ ਦੋਸ਼ਾਂ ਤਹਿਤ ਇਕ ਮੁਲਜ਼ਮ ਨੂੰ ਬੀਤੇ ਦਿਨ ਹਿਰਾਸਤ ਵਿਚ ਲਿਆ ਸੀ। ਉਕਤ ਨੌਜਵਾਨ ਨੇ ਅੱਜ ਥਾਣਾ ਕਰਤਾਰਪੁਰ ਦੇ ਹਵਾਲਾਤ 'ਚ ਸ਼ੱਕੀ ਹਾਲਾਤ ਵਿਚ ਗਰਿੱਲ ਨਾਲ ਚੱਦਰ ਬਣ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਉਰਫ਼ ਕਾਲਾ ਪੁੱਤਰ ਮੋਹਨਲਾਲ ਨਿਵਾਸੀ ਪਿੰਡ ਮੁਦੋਵਾਲ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਖਾਂ ’ਚ ਹੁਸ਼ਿਆਰਪੁਰ ਦਾ ਜਸਵਿੰਦਰ ਵੀ ਸ਼ਾਮਲ, ਪਰਿਵਾਰ ਹਾਲੋ-ਬੇਹਾਲ (ਵੀਡੀਓ)
ਦੱਸਿਆ ਜਾ ਰਿਹਾ ਹੈ ਕਿ ਕਰਤਾਰਪੁਰ ਪੁਲਸ ਨੇ ਸ਼ਨਿਚਰਵਾਰ ਨੂੰ ਹੀ ਉਕਤ ਨੌਜਵਾਨ ਨੂੰ ਚੋਰੀ ਦੇ ਦੋਸ਼ ਵਿਚ ਫੜਿਆ ਸੀ। ਪੁਲਸ ਮੁਲਾਜ਼ਮਾਂ ਨੇ ਦੇਰ ਰਾਤ ਉਸ ਨੂੰ ਸੌਣ ਲਈ ਚੱਦਰ ਦਿੱਤੀ ਅਤੇ ਮੁਲਜ਼ਮ ਨੇ ਉਸੇ ਚੱਦਰ ਨੂੰ ਗਰਿੱਲ 'ਚ ਫਸਾ ਕੇ ਉਸ ਨਾਲ ਫਾਹਾ ਲੈ ਲਿਆ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਇਹ ਨਵੇਂ ਹੁਕਮ
ਉਥੇ ਹੀ ਨੌਜਵਾਨ ਦੀ ਮੌਤ ਦੇ ਬਾਅਦ ਪਰਿਵਾਰ ਵਾਲਿਆਂ ਵੱਲੋਂ ਥਾਣਾ ਦਾ ਘਿਰਾਓ ਕਰਕੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਮਾਪਿਆਂ ਦਾ ਦੋਸ਼ ਹੈ ਕਿ ਪੁਲਸ ਵੱਲੋਂ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਹੀ ਪੁਲਸ ਉਨ੍ਹਾਂ ਦੇ ਬੇਟੇ ਨੂੰ ਅਗਵਾ ਕਰਕੇ ਲੈ ਗਈ ਸੀ ਅਤੇ ਅੱਜ ਉਸ ਦੀ ਮੌਤ ਹੋ ਗਈ। ਇਹ ਸਭ ਪੁਲਸ ਵੱਲੋਂ ਕੀਤਾ ਗਿਆ ਹੈ। ਕਰਤਾਰਪੁਰ ਥਾਣੇ ਦੇ ਸਬ ਇੰਸਪੈਕਟਰ ਆਤਮਜੀਤ ਨੇ ਦੱਸਿਆ ਕਿ 379ਬੀ ਧਾਰਾ ਤਹਿਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਤ ਨੂੰ ਸੌਣ ਤੋਂ ਪਹਿਲਾਂ ਉਸ ਨੇ ਚੱਦਰ ਲਈ ਅਤੇ ਉਸੇ ਨੂੰ ਫਾੜ ਕੇ ਫਾਹਾ ਲੈ ਲਿਆ। ਉਸ ਵੇਲੇ ਥਾਣਾ ਇੰਚਾਰਜ ਰਾਜੀਵ ਕੁਮਾਰ ਛੁੱਟੀ 'ਤੇ ਸਨ ਅਤੇ ਸਬ ਇੰਸਪੈਕਟਰ ਆਤਮਜੀਤ ਕੌਲ ਚਾਰਜ ਸੀ।
ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?