ਕਰਤਾਰਪੁਰ ਸਾਹਿਬ ਲਈ ਰੱਖੀ 20 ਡਾਲਰ ਦੀ ਫੀਸ ਤੇ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰਵਾਉਣ ਲਈ ਧਰਨਾ ਸ਼ੁਰੂ
Sunday, Apr 03, 2022 - 12:45 PM (IST)
ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਮਾਂਗਟ) - ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਦੀ ਫੀਸ ਤੇ ਪਾਸਪੋਰਟ ਦੀ ਸ਼ਰਤ ਰੱਖੀ ਗਈ ਹੈ। ਇਸ ਸ਼ਰਤ ਨੂੰ ਖ਼ਤਮ ਕਰਵਾਉਣ ਲਈ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮਹਾਰਾਜਾ ਰਣਜੀਤ ਸਿੰਘ ਚੌਕ ਵਿਖੇ ਭਾਰਤ-ਪਾਕਿਸਤਾਨ-ਬੰਗਲਾਦੇਸ਼ ਏਕੀਕਰਨ ਅੰਦੋਲਨ ਦੇ ਸੰਯੋਜਕ ਮਦਨ ਲਾਲ ਨਰੂਲਾ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਾਣਕਾਰੀ ਦਿੰਦੇ ਹੋਏ ਮਾ. ਨਰੂਲਾ ਨੇ ਦੱਸਿਆ ਕਿ ਪਾਕਿ ਸਥਿਤ ਇਤਿਹਾਸਕ ਗੁ. ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਜੋ ਸਮੁੱਚੀਆਂ ਨਾਨਕ ਨਾਮਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਭਾਰਤ ਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ 2019 ਨੂੰ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਬਿਨਾਂ ਵੀਜ਼ਾ ਖੋਲ੍ਹ ਦਿੱਤਾ ਗਿਆ ਸੀ। ਇਸ ਲਾਂਘੇ ਰਾਹੀਂ ਹੁਣ ਤੱਕ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੀਆਂ ਹਨ ਪਰ ਭਾਰਤ ਅਤੇ ਪਾਕਿ ਦੀਆਂ ਸਰਕਾਰਾਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ 20 ਡਾਲਰ ਦੀ ਐਂਟਰੀ ਫੀਸ ਤੇ ਪਰੂਫ ਵਜੋਂ ਪਾਸਪੋਰਟ ਲਾਜ਼ਮੀ ਹੋਣ ਦੀ ਸ਼ਰਤ ਲਾਈ ਗਈ ਹੈ।
ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ
ਇਸ ਕਾਰਨ ਲੱਖਾਂ ਨਾਨਕ ਨਾਮ ਲੇਵਾ ਸੰਗਤਾਂ ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹਨ ਤੇ ਜੋ 20 ਡਾਲਰ ਦੀ ਫੀਸ ਅਦਾ ਨਹੀਂ ਕਰ ਸਕਦੀਆਂ, ਇਸ ਇਤਿਹਾਸਕ ਸਥਾਨ ਦੇ ਦਰਸ਼ਨਾਂ ਤੋਂ ਵਾਂਝੀਆਂ ਰਹਿ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਸਪੋਰਟ ਤੇ 20 ਡਾਲਰ ਦੀ ਇਸ ਸ਼ਰਤ ਨੂੰ ਖਤਮ ਕਰਵਾਉਣ ਵਾਸਤੇ ਅੱਜ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਆਪਣੇ ਸਹਿਯੋਗੀ ਸੰਗਠਨਾਂ ਨਾਲ ਮਿਲ ਕੇ ਅਣਮਿੱਥੇ ਸਮੇਂ ਲਈ ਧਰਨਾ ਸੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਭਾਰਤ ਅਤੇ ਪਾਕਿ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਲਈ ਜਾਂਦੀ 20 ਡਾਲਰ ਦੀ ਫੀਸ ਤੇ ਪਾਸਪੋਰਟ ਦੀ ਸ਼ਰਤ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਤਾਂ ਜੋ ਸਮੁੱਚੀਆਂ ਨਾਨਕ ਨਾਮਲੇਵਾ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕਰ ਸਕਣ।
ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ
ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਰਤ ਅਤੇ ਪਾਕਿਸਤਾਨ ਸਰਕਾਰ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਇਹ ਧਰਨਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਵੱਖ-ਵੱਖ ਬੁੱਧੀਜੀਵੀਆਂ ਤੇ ਸਮਾਜ ਸੇਵੀ ਆਗੂਆਂ ਵੱਲੋਂ ਧਰਨੇ ’ਤੇ ਬੈਠੇ ਮਦਨ ਰਾਜ ਨਰੂਲਾ ਦਾ ਸਿਰਪਾਓ ਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ ਤੇ ਇਸ ਧਰਨੇ ਲਈ ਹਰ ਕਿਸਮ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ