ਸ੍ਰੀ ਕਰਤਾਰਪੁਰ ਸਾਹਿਬ ''ਚ ਬਣੇਗਾ ਦੁਨੀਆ ਦਾ ਸਭ ਤੋਂ ਵੱਡਾ ਗੁਰਦੁਆਰਾ

10/19/2019 11:59:20 AM

ਡੇਰਾ ਬਾਬਾ ਨਾਨਕ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਲੱਗਦੀ 1450 ਏਕੜ ਜ਼ਮੀਨ ਨੂੰ ਗੁਰਦੁਆਰਾ ਕੰਪਲੈਕਸ 'ਚ ਸ਼ਾਮਲ ਕਰ ਲਿਆ ਗਿਆ ਹੈ। ਜਿਨ੍ਹਾਂ ਪਵਿੱਤਰ ਖੇਤਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖੇਤੀ ਦਾ ਕੰਮ ਕਰਕੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛੱਕੋ ਦਾ ਮਾਨਵਤਾਵਾਦੀ ਸੰਦੇਸ਼ ਦਿੱਤਾ ਸੀ, ਉਨ੍ਹਾਂ ਖੇਤਾਂ ਨੂੰ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦਾ ਹਿੱਸਾ ਬਣਾਇਆ ਜਾਵੇਗਾ। 
PunjabKesari
ਇਕ ਹਿੰਦੀ ਅਖਬਾਰ ਮੁਤਾਬਕ ਪਾਕਿਸਤਾਨ ਸਰਕਾਰ ਨੇ ਇਸ ਸਬੰਧੀ ਇਕ ਵਿਸ਼ੇਸ਼ ਨੋਟੀਫੀਕੇਸ਼ਨ ਜਾਰੀ ਕੀਤਾ ਹੈ। ਇਸ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਹੁਣ ਦੁਨੀਆ ਦਾ ਸਭ ਤੋਂ ਵੱਡਾ ਗੁਰਦੁਆਰਾ ਸਾਹਿਬ ਹੋਵੇਗਾ। ਪਾਕਿਸਤਾਨ ਸਰਕਾਰ ਨੇ ਪਹਿਲੇ ਚਰਣ ਦਾ ਕੰਮ ਪੂਰਾ ਕਰ ਲਿਆ ਹੈ। ਦੂਜੇ ਅਤੇ ਤੀਜੇ ਚਰਣ ਅਗਲੇ ਦੋ ਸਾਲਾ 'ਚ ਪੂਰਾ ਹੋ ਜਾਵੇਗਾ।  ਿਇਸ ਦੀ ਜਾਣਕਾਰੀ ਪਾਕਿਸਤਾਨੀ ਇਤਿਹਾਸਕਾਰ ਨੇ ਇਕ ਵੀਡੀਓ ਜਾਰੀ ਕਰਕੇ ਦਿੱਤੀ ਹੈ।

PunjabKesari 


Baljeet Kaur

Content Editor

Related News