ਪਾਕਿ ''ਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ''ਚ ਸ਼ਾਮਲ ਹੋ ਭਾਰਤ ਪਰਤੇ ਸਿੱਧੂ ਤੇ ਹੋਰ ਆਗੂ
Saturday, Nov 09, 2019 - 07:46 PM (IST)

ਅੰਮ੍ਰਿਤਸਰ: ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਅੱਜ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਸਮੇਤ ਕਈ ਆਗੂ ਸ਼ਿਰਕਤ ਕਰਨ ਮਗਰੋਂ ਭਾਰਤ ਪਰਤ ਆਏ ਹਨ। ਜਿਨ੍ਹਾਂ 'ਚ ਕਾਂਗਰਸੀ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ, ਭਾਈ ਗੋਵਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਹਰਪ੍ਰੀਤ ਸਿੰਘ ਤੇ ਭਾਰਤ ਦੇ ਹੋਰ ਪ੍ਰਮੁੱਖ ਆਗੂ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆ ਲਈ ਅੱਜ ਦਾ ਦਿਨ ਖਾਸ ਮਹੱਤਵ ਰੱਖਦਾ ਹੈ ਕਿਉਂਕਿ ਅੱਜ ਦੋਵਾਂ ਦੇਸ਼ਾਂ ਵੱਲੋਂ ਕਰਤਾਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਗਿਆ। ਭਾਰਤ ਵਾਲੇ ਪਾਸੇ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਗਿਆ ਤੇ ਬਾਅਦ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਵੀ ਲਾਂਘੇ ਦਾ ਉਦਘਾਟਨ ਕੀਤਾ ਗਿਆ। ਜਿਸ ਦੌਰਾਨ ਭਾਰਤ ਵੱਲੋਂ ਲਾਂਘੇ ਦਾ ਉਦਘਾਟਨ ਹੋਣ ਮਗਰੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਸੀ, ਜਿਸ ਭਾਰਤ ਦੇ ਕਈ ਪ੍ਰਮੁੱਖ ਆਗੂ ਸ਼ਾਮਲ ਸਨ।