ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਦਾ ਜਜੀਆ ਟੈਕਸ ਪ੍ਰਵਾਨ ਨਹੀਂ : ਕੈਪਟਨ
Tuesday, Sep 10, 2019 - 06:58 PM (IST)

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਰਸਤੇ ਰਾਹੀਂ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ 'ਤੇ ਲਗਾਇਆ ਜਾ ਰਿਹਾ ਜਜੀਆ ਟੈਕਸ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਕਹਿ ਦਿੱਤਾ ਹੈ ਕਿ ਇਸ ਜਜੀਏ ਨਾਲ ਉਹ ਸਹਿਮਤ ਨਹੀਂ ਹਨ ਅਤੇ ਗੌਰਮਿੰਟ ਆਫ ਇੰਡੀਆ ਨੂੰ ਇਸ ਮਸਲੇ 'ਤੇ ਸਖਤ ਸਟੈਂਡ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਰਸ਼ਨ ਕਰਨ ਲਈ ਪਾਕਿਸਤਾਨ ਸਰਕਾਰ ਨੂੰ 5000 ਰੁਪਏ ਦਾ ਵੱਖਰਾ ਟੈਕਸ ਕੌਣ ਦੇਵੇਗਾ।