ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਸੰਗਤ ਨੇ ਕੀਤੀ ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਅਰਦਾਸ

Sunday, Feb 28, 2021 - 06:11 PM (IST)

ਡੇਰਾ ਬਾਬਾ ਨਾਨਕ (ਵਤਨ) - ਕਸਬੇ ਦੇ ਨਾਲ ਲਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਬਣੇ ਕਰਤਾਰਪੁਰ ਦਰਸ਼ਨ ਸਥੱਲ ਤੋਂ ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਨੇ ਇਸ ਸਰਹੱਦ ਤੋਂ ਥੋੜੀ ਦੂਰ ਪਾਕਿ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਲਈ ਜਥੇ. ਰਘਬੀਰ ਸਿੰਘ ਦੀ ਅਗਵਾਈ ਹੇਠ ਸੰਗਤਾਂ ਨੇ ਅਰਦਾਸ ਕੀਤੀ। ਇਸ ਮੌਕੇ ਜਥੇ. ਰਘਬੀਰ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ ’ਚ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ ਅਤੇ ਨਿਰਵਿਘਨ ਆਵਾਜਾਈ ਚੱਲ ਰਹੀ ਹੈ ਪਰ ਭਾਰਤ ਸਰਕਾਰ ਵੱਲੋਂ 16 ਮਾਰਚ 2020 ਨੂੰ ਕੋਰੋਨਾ ਮਹਾਮਾਰੀ ਕਾਰਣ ਬੰਦ ਕੀਤਾ ਕਰਤਾਰਪੁਰ ਲਾਂਘਾ ਅਜੇ ਤੱਕ ਨਹੀਂ ਖੋਲ੍ਹਿਆ, ਜਿਸ ਕਾਰਣ ਸੰਗਤਾਂ ’ਚ ਰੋਸ ਪਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ‘ਲੱਖਾ ਸਿਧਾਣਾ’ ਦਾ ਫੇਸਬੁੱਕ ਪੇਜ ਹੋਇਆ ਬੰਦ, ਟਵਿੱਟਰ ਅਤੇ ਹੋਰ ਸੋਸ਼ਲ ਅਕਾਊਂਟ ਵੀ ਹੋਏ ਬੰਦ

ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਇਸ ਵਾਰ ਭਾਰਤ ਸਰਕਾਰ ਵੱਲੋਂ 700 ਸਿੱਖ ਸ਼ਰਧਾਲੂਆਂ ਨੂੰ ਕੋਰੋਨਾ ਮਹਾਮਾਰੀ ਦੇ ਨਾਂ ’ਤੇ ਪਾਕਿ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਸਬੰਧ ’ਚ ਜਾਣ ਤੋਂ ਰੋਕਣ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ, ਜਿਸ ਦੀ ਕਰਤਾਰਪੁਰ ਕੋਰੀਡੋਰ ਕਾਰਪੋਰੇਸ਼ਨ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦੀ ਹੈ।

ਪੜ੍ਹੋ ਇਹ ਵੀ ਖ਼ਬਰ - ਚੰਡੀਗੜ੍ਹ ਪੁਲਸ ਮੁਲਾਜ਼ਮ ਨੇ ਜਿਪਸੀ ਨਾਲ ਮਾਰੀ ਨੌਜਵਾਨ ਨੂੰ ਟੱਕਰ, CCTV ਦੀ ਵੀਡੀਓ ’ਚ ਹੋਇਆ ਖ਼ੁਲਾਸਾ

ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਭਾਰਤ ਸਰਕਾਰ ਤੋਂ ਮੰਗ ਕਰਦੀ ਹੈ ਕਿ ਕੋਰੋਨਾ ਨਿਯਮਾਂ ਦੀ ਪਾਲਣਾ ਦੇ ਨਾਲ ਇਸ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ ਤਾਂ ਜੋ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ। ਇਸ ਮੌਕੇ ਡਾ. ਬਲਬੀਰ ਸਿੰਘ ਢੀਂਗਰਾ ਜਨਰਲ ਸਕੱਤਰ, ਜਨਕ ਰਾਜ ਮੀਤ ਪ੍ਰਧਾਨ, ਗੁਰਮੇਜ਼ ਸਿੰਘ ਉਬੋਕੇ, ਕਰਤਾਰ ਸਿੰਘ ਸਾਬਕਾ ਡੀ.ਐੱਸ.ਪੀ., ਸੁਲੱਖਣ ਸਿੰਘ ਸੰਗਤਪੁਰਾ, ਰਜਿੰਦਰ ਸਿੰਘ ਪੰਡੋਰੀ ਵੜੈਂਚ, ਅਵਤਾਰ ਸਿੰਘ ਉਬੋਕੇ, ਸੁੱਖਪਾਲ ਸਿੰਘ ਠੇਕੇਦਾਰ, ਆਦਿ ਸੰਗਤਾਂ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ


rajwinder kaur

Content Editor

Related News