ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਨਾਨਕ ਨਾਮਲੇਵਾ ਸੰਗਤਾਂ ਨੇ ਅੰਤਰਰਾਸ਼ਟਰੀ ਸਰਹੱਦ ’ਤੇ ਖਲ੍ਹੋ ਕੀਤੀ ਅਰਦਾਸ

Friday, Nov 12, 2021 - 01:31 PM (IST)

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਮਾਂਗਟ) - ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਵਾਉਣ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸਿੱਖ ਆਗੂਆਂ ਵੱਲੋਂ ਅੱਜ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਖਲੋ ਕੇ ਅਰਦਾਸ ਕੀਤੀ ਗਈ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਆਗੂਆਂ ਨੇ ਇਕਮੱਤ ਹੁੰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਦੀ ਪਹਿਲ ਕਦਮੀ ਕਰਦਿਆਂ ਹੋਇਆ 5 ਅਗਸਤ 2021 ਨੂੰ ਇੱਕ ਪੱਤਰ, ਜਿਸ ਦਾ ਨੰਬਰ 5583 ਹੈ, ਜਿਸ ਰਾਹੀਂ ਭਾਰਤ ਤੋਂ ਯਾਤਰੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸਨ ਦੀਦਾਰ ਕਰਨ ਲਈ ਸੱਦਾ ਦਿੱਤਾ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ ਨਵਜੰਮੇ ਗੰਭੀਰ ਬੱਚਿਆਂ ਦੀ ਕੀਮਤੀ ਜਾਨ ਬਚਾਉਣ ਲਈ ਪੰਜਾਬ ਦੇ ਇਸ ਪ੍ਰਸਿੱਧ ਹਸਪਤਾਲ ’ਚ ਨਹੀਂ ਹੈ ਵੈਂਟੀਲੇਟਰ

ਭਾਰਤ ਸਰਕਾਰ ਵੱਲੋਂ ਅੱਜ ਤੱਕ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਨਹੀਂ ਖੋਲ੍ਹਿਆ ਗਿਆ। ਇਸ ਮੌਕੇ ਸਿੱਖ ਆਗੂਆਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਵਾਉਣ ਨੂੰ ਲੈ ਕੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਸੰਘਰਸ਼ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਿੱਚ ਭਾਈ ਇਕਬਾਲ ਸਿੰਘ ਤੁੰਗ ਸਾਬਕਾ ਨਿੱਜੀ ਸਕੱਤਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਬਾਬਾ ਨਵੰਤਰ ਸਿੰਘ ਕੱਲਰ ਭੈਣੀ ਪਟਿਆਲਾ, ਗੁਰਪ੍ਰੀਤ ਸਿੰਘ, ਭਾਈ ਹਰਪ੍ਰਤਾਪ ਸਿੰਘ ਗਿੱਲ ਜਲੰਧਰ, ਬਲਵਿੰਦਰ ਸਿੰਘ ਪੱਖੋਕ, ਸਰਚੰਦ ਸਿੰਘ ਖਿਆਲਾ ਸੁਭਾਈ, ਬਲਬੀਰ ਸਿੰਘ ਮਨਿਆਲੀ ਪ੍ਰਧਾਨ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਸਭਾ ਪੰਜਾਬ ਆਦਿ ਮੈਂਬਰਾਂ ਨੂੰ ਨਿਯੁਕਤ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਇਹ ਸੰਘਰਸ਼ ਕਮੇਟੀ ਵਿਧਾਨਕ ਦਾਇਰੇ ਵਿੱਚ ਰਹਿੰਦਿਆਂ ਹੋਇਆਂ ਭਾਰਤ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਨੂੰ ਖੋਲ੍ਹਣ ਲਈ ਅਪੀਲ ਕਰੇਗੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਪਾਕਿਸਤਾਨ ਅਤੇ ਭਾਰਤ ਸਰਕਾਰ ਵਿੱਚ ਪੁੱਲ ਦਾ ਕੰਮ ਕਰੇਗੀ ਅਤੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਖੋਲ੍ਹਣ ਵਿੱਚ ਮਦਦ ਕਰੇਗੀ। 

ਪੜ੍ਹੋ ਇਹ ਵੀ ਖ਼ਬਰ ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’

 

 
 


rajwinder kaur

Content Editor

Related News