ਮੁੱਦਾ ਭਖਿਆ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਉਦਘਾਟਨੀ ਬੋਰਡ 'ਤੇ ਲਿਖੀ ਗਈ 'ਪੰਜਾਬੀ'

Friday, Nov 15, 2019 - 11:34 PM (IST)

ਮੁੱਦਾ ਭਖਿਆ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਉਦਘਾਟਨੀ ਬੋਰਡ 'ਤੇ ਲਿਖੀ ਗਈ 'ਪੰਜਾਬੀ'

ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨੀ ਬੋਰਡ 'ਚ ਪੰਜਾਬੀ ਭਾਸ਼ਾ ਨੂੰ ਪਹਿਲਾ ਸਥਾਨ ਦਿੱਤਾ ਗਿਆ ਹੈ। ਇਸ ਬੋਰਡ 'ਤੇ ਸਭ ਤੋਂ ਪਹਿਲੇ ਸਥਾਨ 'ਤੇ ਪੰਜਾਬੀ ਭਾਸ਼ਾ ਲਿਖੀ ਗਈ ਹੈ, ਜਿਸ ਤੋਂ ਬਾਅਦ ਦੂਜੇ ਸਥਾਨ 'ਤੇ ਹਿੰਦੀ ਤੇ ਤੀਜੇ ਸਥਾਨ 'ਤੇ ਅੰਗਰੇਜ਼ੀ ਭਾਸ਼ਾ ਨੂੰ ਥਾਂ ਦਿੱਤੀ ਗਈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ ਪਰ ਉਦਘਾਟਨੀ ਬੋਰਡ 'ਚ ਪੰਜਾਬੀ ਨੂੰ ਬਿਲਕੁਲ ਵੀ ਸਥਾਨ ਨਹੀਂ ਦਿੱਤਾ ਗਿਆ ਸੀ, ਜੋ ਕਿ ਅੰਗਰੇਜ਼ੀ ਤੇ ਹਿੰਦੀ 'ਚ ਸੀ।

PunjabKesari

ਪੰਜਾਬੀ ਭਾਸ਼ਾ ਨੂੰ ਬਣਦਾ ਥਾਂ ਨਾ ਮਿਲਣ ਤੋਂ ਬਾਅਦ ਇਸ ਮੁੱਦੇ ਨੂੰ ਐਡਵੋਕੇਟ ਗੁਰਲਾਭ ਸਿੰਘ ਨੇ ਚੁੱਕਿਆ, ਜਿਸ ਤੋਂ ਬਾਅਦ ਇਹ ਮੁੱਦਾ ਸੁਰਖੀਆਂ 'ਚ ਆ ਗਿਆ। ਜਿਸ ਤੋਂ ਬਾਅਦ ਜਲਦ ਹੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨੀ ਬੋਰਡ 'ਚ ਪੰਜਾਬੀ ਭਾਸ਼ਾ ਨੂੰ ਸਭ ਤੋਂ ਪਹਿਲਾ ਸਥਾਨ ਦੇ ਦਿੱਤਾ ਗਿਆ।

PunjabKesari

ਇਸ ਸਬੰਧੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਜਿਸ 'ਚ ਉਨ੍ਹਾਂ ਲਿਖਿਆ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨੀ ਬੋਰਡ ਪੰਜਾਬੀ ਵਿੱਚ ਲਿਖਵਾ ਦਿੱਤਾ ਗਿਆ ਹੈ ਤੇ ਮਾਤ-ਭੂਮੀ ਤੇ ਮਾਂ-ਬੋਲੀ ਦਾ ਸਨਮਾਨ ਸਦਾ ਸਾਡੀ ਪਹਿਲ 'ਤੇ ਹੈ ਅਤੇ ਇਸ ਮਾਮਲੇ 'ਚ ਅਸੀਂ ਕੋਈ ਸਮਝੌਤਾ ਨਹੀਂ ਕਰਾਂਗੇ।


Related News