ਲਾਂਘਾ ਖੁੱਲਣ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੀਆਂ ਸੰਗਤਾਂ, ਦੇਖੋ ਤਸਵੀਰਾਂ
Sunday, Nov 10, 2019 - 12:37 AM (IST)

ਜਲੰਧਰ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਨੀਵਾਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਲਾਂਘੇ ਦਾ ਉਦਘਾਟਨ ਕੀਤਾ ਗਿਆ।
ਜਿਸ ਤੋਂ ਬਾਅਦ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ਹੋਇਆ, ਜਿਸ 'ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦਾ ਪਰਿਵਾਰ ਪਹਿਲੇ ਜਥੇ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਕਾਫੀ ਗਿਣਤੀ 'ਚ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੀਆਂ, ਜਿਨ੍ਹਾਂ 'ਚ ਕਾਫੀ ਖੁਸ਼ੀ ਤੇ ਉਤਸਾਹ ਦੇਖਣ ਨੂੰ ਮਿਲਿਆ।