ਕਸ਼ਮੀਰੀ ਸ਼ਾਲ ਐਂਪੋਰੀਅਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Monday, Nov 15, 2021 - 02:38 PM (IST)

ਕਸ਼ਮੀਰੀ ਸ਼ਾਲ ਐਂਪੋਰੀਅਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਬਠਿੰਡਾ (ਵਿਜੇ ਵਰਮਾ) : ਬਠਿੰਡਾ ਦੇ ਮਾਲ ਰੋਡ ’ਤੇ ਸਥਿਤ ਕਸ਼ਮੀਰੀ ਸ਼ਾਲ ਐਂਪੋਰੀਅਮ ’ਚ ਭਿਆਨਕ ਅੱਗ ਲੱਗ ਗਈ। ਰਾਤ ਦੇ ਲਗਭਗ 12 ਵਜੇ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਦੌਰਾਨ ਸਥਾਨਕ ਲੋਕਾਂ ਵਲੋਂ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਇਆ।

ਇਸ ਦੌਰਾਨ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰਾਂ ਗੌਤਮ ਸ਼ਰਮਾ, ਮੁਨੀਸ਼ ਗਰਗ, ਕਮਲ ਵਰਮਾ, ਰਮਨਦੀਪ ਸਿੰਘ, ਸਾਹਿਬ ਸਿੰਘ, ਦੀਪਕ ਜਿੰਦਲ, ਜਨੇਸ਼ ਜੈਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਉਣ ਵਿਚ ਕਾਫੀ ਯੋਗਦਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਅੱਗ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।


author

Gurminder Singh

Content Editor

Related News