ਕੈਬਨਿਟ ਮੰਤਰੀ ਕਟਾਰੂਚੱਕ ਤੇ ਬਲਬੀਰ ਸਿੰਘ ਨੇ ਸਿਵਿਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

Thursday, Jun 19, 2025 - 10:33 PM (IST)

ਕੈਬਨਿਟ ਮੰਤਰੀ ਕਟਾਰੂਚੱਕ ਤੇ ਬਲਬੀਰ ਸਿੰਘ ਨੇ ਸਿਵਿਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਪਠਾਨਕੋਟ (ਧਰਮਿੰਦਰ ਠਾਕੁਰ) : ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ 'ਚ ਆਉਂਦੀ ਹੈ ਤਾਂ ਸਿਹਤ ਸੇਵਾਵਾਂ ਪ੍ਰਤੀ ਉਹ ਲੋਕਾਂ ਨੂੰ ਵੱਡਾ ਲਾਹਾ ਦੇਣਗੇ। ਇਸੇ ਦੇ ਚਲਦੇ ਅੱਜ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਕੈਬਨਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਠਾਨਕੋਟ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਨਸ਼ਾ ਛੁੜਾਊ ਕੇਂਦਰ ਵਿਖੇ ਜਾਂਚ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਚ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਆਪਣੇ ਵਾਇਦੇ ਪੂਰੀ ਤਰਾ ਨਿਭਾਏ ਜਾ ਰਹੇ ਹਨ ਤੇ ਸਿਹਤ ਸਹੂਲਤਾਂ ਦੇ ਨਾਮ ਤੇ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸੀ ਉਸ ਨੂੰ ਅਮਲੀ ਜਾਮਾ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਮੁਹਿੰਮ ਵਿੱਢੀ ਗਈ ਸੀ ਯੁੱਧ ਨਸ਼ਿਆਂ ਵਿਰੁੱਧ, ਜਿਸ ਦੇ ਚਲਦੇ ਵੱਡੇ ਪੱਧਰ 'ਤੇ ਨਸ਼ੇ ਦੇ ਸੋਦਾਗਰਾਂ ਨੂੰ ਸਲਾਖਾਂ ਦੇ ਪਿੱਛੇ ਭੇਜਿਆ ਗਿਆ ਹੈ ਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਾ ਛੁੜਾਉਣ ਦੇ ਲਈ ਹੁਣ ਨਸ਼ਾ ਛੁਡਾਊ ਕੇਂਦਰਾਂ ਦਾ ਰੁੱਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਜੋ ਵਿਸ਼ਵਾਸ ਉਨ੍ਹਾਂ 'ਤੇ ਵਿਖਾਇਆ ਹੈ ਉਹ ਉਸ 'ਤੇ ਖਰੇ ਉਤਰਣਗੇ ਤੇ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਸਿਹਤ ਸਹੂਲਤਾਂ ਨੂੰ ਹੋਰ ਵਧੀਆ ਕਰਨ ਦੇ ਲਈ ਅਮਲੀ ਜਾਮਾ ਪਵਾਇਆ ਜਾ ਰਿਹਾ ਹੈ। ਫਿਰ ਚਾਹੇ ਉਹ ਸਟਾਫ ਦੀ ਭਰਤੀ ਹੋਵੇ ਚਾਹੇ ਡਾਕਟਰਾਂ ਦੀ ਭਰਤੀ ਹੋਵੇ। ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਦੀ ਜਨਤਾ ਦੇ ਨਾਲ ਕਿਸੇ ਤਰ੍ਹਾਂ ਦਾ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News