ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ ਦਾ ਕੀਤਾ ਤਬਾਦਲਾ

Friday, Mar 21, 2025 - 12:51 AM (IST)

ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ ਦਾ ਕੀਤਾ ਤਬਾਦਲਾ

ਚੰਡੀਗੜ੍ਹ (ਅੰਕੁਰ) : ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੱਤੇਵਾੜਾ ਜੰਗਲ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਉਕਤ ਡਿਪੂ ਵਿਚ ਸਟੋਰ ਕੀਤੀ ਸਾਰੀ ਲੱਕੜ ਦੀ ਮੁਕੰਮਲ ਜਾਂਚ ਕੀਤੀ।


ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ’ਚ ਮਿਲੇਗਾ 25 ਫ਼ੀਸਦੀ ਰਾਖਵਾਂਕਰਨ

ਚੈਕਿੰਗ ਦੌਰਾਨ ਕੁਝ ਖਾਮੀਆਂ ਮਿਲਣ ’ਤੇ ਸਬੰਧਤ ਖੇਤਰੀ ਮੈਨੇਜਰ ਦੇ ਤਬਾਦਲੇ ਦਾ ਹੁਕਮ ਦਿੱਤਾ ਗਿਆ ਹੈ ਤੇ ਸਬੰਧਤ ਪ੍ਰਾਜੈਕਟ ਅਫ਼ਸਰ ਤੇ ਹੋਰ ਫੀਲਡ ਸਟਾਫ ਦਾ ਮੌਜੂਦਾ ਤਾਇਨਾਤੀ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਪਰੋਕਤ ਸੜਕ ’ਤੇ ਰੁੱਖਾਂ ਦੀ ਕਟਾਈ ਤੁਰੰਤ ਬੰਦ ਕਰ ਦਿੱਤੀ ਗਈ ਹੈ। ਸਟਾਕ ਦਾ ਸਾਲਾਨਾਵਾਰ ਜਾਇਜ਼ਾ ਲੈਣ ਸਬੰਧੀ ਅੰਤਰ-ਖੇਤਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤੇ ਭੌਤਿਕ ਤਸਦੀਕ ’ਚ ਕੋਈ ਵੀ ਖਾਮੀ ਮਿਲਣ ਦੀ ਸੂਰਤ ’ਚ ਤੁਰੰਤ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਝਗੜੇ ਮਗਰੋਂ ਪਤੀ ਨੇ ਚੁੱਕਿਆ ਖੌਫਨਾਕ ਕਦਮ! ਗਲ਼ਾ ਘੁੱਟ ਮਾਰ'ਤੀ ਪਤਨੀ ਤੇ ਫਿਰ...
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News