ਜੰਮੂ-ਕਸ਼ਮੀਰ ਦੇ ਪਿੰਡ ਕੌਲਪੁਰ ’ਚ ਸਰੂਪਾਂ ਦੀ ਬੇਅਦਬੀ ਨਿੰਦਣਯੋਗ : ਐਡਵੋਕੇਟ ਧਾਮੀ
Thursday, Oct 09, 2025 - 11:13 AM (IST)

ਅੰਮ੍ਰਿਤਸਰ(ਦੀਪਕ, ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ-ਕਸ਼ਮੀਰ ਅੰਦਰ ਸਾਂਬਾ ਜ਼ਿਲੇ ਦੇ ਪਿੰਡ ਕੌਲਪੁਰ ’ਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਵਿਰੁੱਧ ਕਰੜੀ ਕਾਰਵਾਈ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ-ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਪਿੰਡਾਂ ਲਈ ਜਾਰੀ ਕਰ'ਤੇ ਫੰਡ
ਐਡਵੋਕੇਟ ਧਾਮੀ ਨੇ ਆਖਿਆ ਕਿ ਇਹ ਬੇਹੱਦ ਦੁਖਦ ਮਾਮਲਾ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਮੁੱਚਾ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਤਾਂ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਗਹਿਰੀ ਸਾਜ਼ਿਸ਼ ਦਾ ਹਿੱਸਾ ਲਗਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਇਸ ਸਾਜ਼ਿਸ਼ ਦਾ ਪਤਾ ਲਗਾਏ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਵੇ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਥਾਣਾ ਖੇਤਰ ਦੇ ਕੌਲਪੁਰ ਪਿੰਡ 'ਚ ਬੀਤੀ ਸਵੇਰੇ 1:30 ਵਜੇ ਪਿੰਡ ਦੇ ਰਹਿਣ ਵਾਲੇ ਮਨਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪਾਂ ਨੂੰ ਤੇਲ ਪਾ ਕੇ ਅੱਗ ਲਗਾ ਦਿੱਤੀ। ਇਹ ਘਟਨਾ ਸਿੱਖ ਭਾਈਚਾਰੇ ਵਿੱਚ ਗਹਿਰਾ ਗੁੱਸਾ ਅਤੇ ਚਿੰਤਾ ਦਾ ਕਾਰਣ ਬਣੀ। ਜਾਣਕਾਰੀ ਮੁਤਾਬਕ, ਘਟਨਾ ਤੋਂ ਬਾਅਦ ਸਥਾਨਕ ਨਿਵਾਸੀਆਂ ਨੇ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਅਤੇ ਫਾਇਰ ਟੈਂਡਰ ਮੌਕੇ 'ਤੇ ਪਹੁੰਚ ਕੇ ਅੱਗ ਨੂੰ ਬੁਝਾਇਆ। ਘਟਨਾ ਕਾਰਨ ਇਲਾਕੇ ਵਿੱਚ ਤਣਾਅ ਫੈਲ ਗਿਆ, ਜਿੱਥੇ ਕੁਝ ਸਥਾਨਕ ਲੋਕਾਂ ਨੇ ਮੁਲਜ਼ਮ ਮਨਜੀਤ ਸਿੰਘ ਦੇ ਘਰ ਤੇ ਹਮਲਾ ਕੀਤਾ, ਭੰਨਤੋੜ ਕੀਤੀ ਅਤੇ ਉਸਦੀ ਕਾਰ ਨੂੰ ਨੁਕਸਾਨ ਪਹੁੰਚਾਇਆ।
ਇਹ ਵੀ ਪੜ੍ਹੋ-ਪੰਜਾਬ 'ਚ ਮੰਡਰਾਉਣ ਲੱਗਾ ਵੱਡਾ ਖ਼ਤਰਾ, ਬਿਆਸ ਦਰਿਆ ’ਚ ਵੱਧ ਰਿਹਾ ਪਾਣੀ ਦਾ ਪੱਧਰ
ਮਾਮਲੇ ਦੀ ਤੁਰੰਤ ਜਾਂਚ ਕਰਨ ਲਈ ਪੁਲਸ ਨੇ ਕਾਰਵਾਈ ਕਰਦਿਆਂ ਮਨਜੀਤ ਸਿੰਘ ਨੂੰ ਨਗਰੋਟਾ ਨੇੜੇ ਤੋਂ ਗ੍ਰਿਫ਼ਤਾਰ ਕਰ ਲਿਆ। ਰਾਮਗੜ੍ਹ ਥਾਣਾ ਖੇਤਰ ਦੇ ਅਧਿਕਾਰੀਆਂ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਕੇ ਘਟਨਾ ਦੀ ਛਾਨਬੀਨ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ ਹੈ। ਇਲਾਕੇ ਦੇ ਸਿੱਖ ਭਾਈਚਾਰੇ ਨੇ ਇਸ ਘਟਨਾ ਨੂੰ ਲੈ ਕੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਸ ਅਤੇ ਪ੍ਰਸ਼ਾਸਨ ਨੇ ਘਟਨਾ ਤੋਂ ਬਾਅਦ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਵਧੇਰੇ ਜ਼ੋਰ ਸ਼ੁਰੂ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8