ਮੋਹਾਲੀ 'ਚ ਲੱਗੇ ਪੱਕੇ ਮੋਰਚੇ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, ਜਾਣੋ ਕੀ ਹੋਇਆ
Wednesday, May 17, 2023 - 03:25 PM (IST)
ਚੰਡੀਗੜ੍ਹ (ਹਾਂਡਾ) : ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ 'ਚ ਕੌਮੀ ਇਨਸਾਫ਼ ਮੋਰਚੇ ਵੱਲੋਂ ਲਾਏ ਗਏ ਪੱਕੇ ਮੋਰਚੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਨੂੰ ਕਈ ਵਾਰ ਇਸ ਮਾਮਲੇ ਦਾ ਹੱਲ ਕੱਢਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਲੰਬੇ Red Signal 'ਤੇ ਹੁਣ ਜ਼ਿਆਦਾ ਦੇਰ ਨਹੀਂ ਰੁਕਣਾ ਪਵੇਗਾ, ਜਲਦ ਆ ਜਾਵੇਗੀ ਵਾਰੀ
ਸਰਕਾਰ ਨੇ ਅਦਾਲਤ 'ਚ ਧਰਨਾ ਹਟਾਉਣ ਦਾ ਸਮਾਂ ਮੰਗਿਆ, ਜਿਸ 'ਤੇ ਅਦਾਲਤ ਨੇ ਅਗਲੇ ਬੁੱਧਵਾਰ ਨੂੰ ਡੀ. ਜੀ. ਪੀ. ਨੂੰ ਖ਼ੁਦ ਪੇਸ਼ ਹੋ ਕੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਅੱਜ NIA ਨੇ ਮਾਰੇ ਛਾਪੇ, ਘਰਾਂ ਬਾਹਰ ਬੈਠੀਆਂ ਰਹੀਆਂ ਪੰਜਾਬ ਪੁਲਸ ਦੀਆਂ ਟੀਮਾਂ (ਤਸਵੀਰਾਂ)
ਕਈ ਮਹੀਨਿਆਂ ਤੋਂ ਚੱਲ ਰਿਹਾ ਮੋਰਚਾ
ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ 'ਤੇ ਪਿਛਲੇ ਕਈ ਮਹੀਨਿਆਂ ਤੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਧਰਨਾ ਜਾਰੀ ਹੈ। ਸਿੱਖ ਜੱਥੇਬੰਦੀਆਂ ਜਨਵਰੀ ਮਹੀਨੇ ਤੋਂ ਇੱਥੇ ਪੱਕਾ ਮੋਰਚਾ ਲਾਇਆ ਹੋਇਆ ਹੈ। ਬੈਰੀਅਰ 'ਤੇ ਇਸ ਮੋਰਚੇ ਦੇ ਕਾਰਨ ਮੋਹਾਲੀ ਫੇਜ਼-7, 8 ਸਮੇਤ ਚੰਡੀਗੜ੍ਹ ਦੇ ਟ੍ਰੈਫਿਕ ਨੂੰ ਅੰਦਰੂਨੀ ਸੜਕਾਂ ਜਾਂ ਹੋਰ ਬਦਲਵੇਂ ਰਸਤਿਆਂ ਦਾ ਇਸਤੇਮਾਲ ਕਰਨਾ ਪੈ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ