ਮੋਹਾਲੀ ਦੀਆਂ ਸੜਕਾਂ 'ਤੇ ਕੌਮੀ ਇਨਸਾਫ਼ ਮੋਰਚੇ ਦਾ ਰੋਸ ਪ੍ਰਦਰਸ਼ਨ, ਦੇਖੋ ਮੌਕੇ ਦੀਆਂ ਤਸਵੀਰਾਂ

01/26/2023 3:36:23 PM

ਮੋਹਾਲੀ (ਨਿਆਮੀਆਂ) : ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਪੱਕਾ ਇਨਸਾਫ਼ ਮੋਰਚਾ ਲਗਾਇਆ ਹੋਇਆ ਹੈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਦਿਵਾਉਣ ਲਈ ਅੱਜ ਇੱਥੇ ਕੌਮੀ ਇਨਸਾਫ਼ ਮੋਰਚੇ ਵਲੋਂ ਰੋਸ ਮਾਰਚ ਕੱਢਿਆ ਗਿਆ। ਆਗੂਆਂ ਬਲਵਿੰਦਰ ਸਿੰਘ ਅਤੇ ਵਕੀਲ ਦਿਲਸ਼ੇਰ ਸਿੰਘ ਨੇ ਕਿਹਾ ਕਿ ਇਹ ਇਨਸਾਫ਼ ਮੋਰਚਾ 7 ਜਨਵਰੀ, 2023 ਨੂੰ ਆਰੰਭ ਹੋਇਆ ਹੈ।

ਇਹ ਵੀ ਪੜ੍ਹੋ : CM ਮਾਨ ਨੇ 26 ਜਨਵਰੀ 'ਤੇ ਖ਼ੁਸ਼ ਕਰ ਦਿੱਤੇ ਬਠਿੰਡਾ ਵਾਸੀ, ਕਰ ਦਿੱਤਾ ਵੱਡਾ ਐਲਾਨ

PunjabKesari

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿਨੋ-ਦਿਨ ਸੰਗਤਾਂ ਦਾ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਤੋਂ ਇਹ ਪਤਾ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਅਤੇ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਮਨੁੱਖੀ ਅਧਿਕਾਰ ਸੰਗਠਨ, ਸਮਾਜ ਸੇਵੀ ਸੰਸਥਾਂਵਾਂ, ਪੰਥਕ ਧਿਰਾਂ ਅਤੇ ਇਨਸਾਫ਼ ਪਸੰਦ ਲੋਕ ਜੱਥਿਆਂ ਦੇ ਰੂਪ ਅਤੇ ਆਪਣੇ ਤੌਰ ’ਤੇ ਪਹੁੰਚ ਰਹੇ ਹਨ।  ਅੱਜ ਦਾ ਇਹ ਰੋਸ ਮਾਰਚ ਮੋਰਚੇ ਵਾਲੇ ਸਥਾਨ ਤੋਂ ਆਰੰਭ ਹੋਇਆ। ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਜੱਥੇਬੰਦੀਆਂ ਅਤੇ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

PunjabKesari

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਖਿੱਚ ਲੈਣ ਤਿਆਰੀ

PunjabKesari

ਸੰਗਤਾਂ ਦੇ ਹੱਥਾਂ ਵਿਚ ਕਾਲੇ ’ਤੇ ਕੇਸਰੀ ਝੰਡੇ ਦੂਰੋਂ ਹੀ ਨਜ਼ਰ ਆ ਰਹੇ ਸਨ। ਇਸ ਰੋਸ ਮਾਰਚ ਅੱਜ ਸਵੇਰੇ 11 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਇਆ। ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਪੁਲਸ ਦੇ ਸਖ਼ਤ ਪ੍ਰਬੰਧ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਰੋਸ ਮਾਰਚ ਦੇ ਅੱਗੇ ਅਤੇ ਆਸ-ਪਾਸ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਚੱਲ ਰਹੇ ਸਨ, ਜਿਨ੍ਹਾਂ ਦੀ ਅਗਵਾਈ ਜਗਜੀਤ ਸਿੰਘ ਜੱਲ੍ਹਾ ਕਰ ਰਹੇ ਸਨ।

PunjabKesari

ਡੀ. ਐੱਸ. ਪੀ. ਹਰਸਿਮਰਨ ਸਿੰਘ ਬਲਬੀਰ ਆਪਣੀ ਟੀਮ ਸਾਹਿਤ ਰੋਸ ਮਾਰਚ ਦੇ ਚਾਰੇ ਪਾਸੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਘੁੰਮ ਰਹੇ ਸਨ। ਰੋਸ ਮਾਰਚ ਦੀ ਆਰੰਭਤਾ ਮੌਕੇ ਆਗੂਆਂ ਨੇ ਕਿਹਾ ਸਾਡਾ ਮਕਸਦ ਸ਼ਹਿਰ ਵਾਸੀਆਂ ਤੇ ਕਿਸੇ ਨੂੰ ਵੀ ਤੰਗ-ਪਰੇਸ਼ਾਨ ਕਰਨਾ ਨਹੀਂ ਹੈ, ਸਗੋਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਮਜਬੂਰਨ ਇਹ ਕਦਮ ਚੁੱਕਣਾ ਪਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਸਣੇ ਜਾਣੋ ਕਿਹੜੇ-ਕਿਹੜੇ ਮੰਤਰੀਆਂ ਨੇ ਕਿੱਥੇ-ਕਿੱਥੇ ਲਹਿਰਾਇਆ ਤਿਰੰਗਾ (ਤਸਵੀਰਾਂ)

PunjabKesari

ਇਸ ਰੋਸ ਮਾਰਚ ਵਿੱਚ ਹੋਰਨਾਂ ਤੋਂ ਇਲਾਵਾ ਪ੍ਰੋ. ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਿਰੋਧੀ ਧਿਰ ਦੇ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਫ਼ਤਿਹਗੜ੍ਹ ਸਾਹਿਬ ਤੋਂ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਜਗਜੀਤ ਸਿੰਘ ਝੀਂਡਾ, ਪੰਜ ਪਿਆਰਿਆਂ ’ਚੋਂ ਭਾਈ ਸਤਨਾਮ ਸਿੰਘ ਖੰਡਾ, ਗੁਰਵਿੰਦਰ ਸਿੰਘ ਬਾਜਵਾ, ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮੀ ਬਾਪੂ ਗੁਰਚਰਨ ਸਿੰਘ, ਪ੍ਰਗਟ ਸਿੰਘ, ਜਥੇ: ਜਗਤਾਰ ਸਿੰਘ ਹਵਾਰਾ ਦੇ ਬੁਲਾਰਾ ਅਮਰ ਸਿੰਘ ਚਾਹਲ, ਸ. ਗੁਰਦੀਪ ਸਿੰਘ ਬਠਿੰਡਾ, ਸ. ਰਛਪਾਲ ਸਿੰਘ, ਸ. ਗੁਰਨਾਮ ਸਿੰਘ ਸਿੱਧੂ, ਵਕੀਲ ਗੁਰਸ਼ਰਨ ਸਿੰਘ, ਬਲਬੀਰ ਸਿੰਘ ਹਿਸਾਰ, ਪਾਲ ਸਿੰਘ ਫਰਾਂਸ, ਭਾਈ ਪਵਨਦੀਪ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News