ਕੇਦਾਰਨਾਥ ਗਏ CM ਚੰਨੀ ਅਤੇ ਨਵਜੋਤ ਸਿੱਧੂ ’ਤੇ ਸੁਨੀਲ ਜਾਖੜ ਦਾ ਵੱਡਾ ਸ਼ਬਦੀ ਹਮਲਾ
Tuesday, Nov 02, 2021 - 01:20 PM (IST)
ਚੰਡੀਗੜ੍ਹ (ਬਿਊਰੋ) - ਪੰਜਾਬ ਦੀ ਕਾਂਗਰਸ ਸਰਕਾਰ ’ਚ ਚੱਲ ਰਿਹਾ ਸਿਆਸੀ ਕਲੇਸ਼ ਅਜੇ ਵੀ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਕਾਂਗਰਸੀ ਆਗੂਆਂ ਨੇ ਆਪਣੇ ਹੀ ਆਗੂਆਂ ’ਤੇ ਹੁਣ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਦਾਰਨਾਥ ਵਿਖੇ ਦਰਸ਼ਨਾਂ ਲਈ ਗਏ ਮੁੱਖ ਮੰਤਰੀ ਚੰਨੀ ਅਤੇ ਕਾਂਗਰਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਟਵੀਟ ਕਰ ਵੱਡਾ ਸ਼ਬਦੀ ਹਮਲਾ ਕੀਤਾ ਹੈ। ਜਾਖੜ ਵਲੋਂ ਕੀਤੇ ਗਏ ਟਵੀਟ ਵਿੱਚ ਲਿਖਿਆ ਗਿਆ ਹੈ ਕਿ ‘ਸਿਆਸੀ ਸ਼ਰਧਾਲੂ, ਹਰ ਇਕ ਵੱਖਰੇ ਦੇਵਤੇ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।’ ਜਾਖੜ ਨੇ ਟਵੀਟ ’ਚ ਦੋਵਾਂ ਨੂੰ ਸਵਾਲ ਕਰਦੇ ਹੋਏ ਪੁੱਛਿਆ ਹੈ ਕਿ ‘ ਮੈਂ ਤਾਂ ਪੀਰ ਮਨਾਵਨ ਚੱਲੀ ਆਂ! ਪਰ ਕਿਹੜਾ ਪੀਰ’।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਇੰਦਰਾ ਗਾਂਧੀ ਦੀ ਬਰਸੀ ਮੌਕੇ ਕਿਸੇ ਵੀ ਲੀਡਰ ਵਲੋਂ ਕੋਈ ਪੋਸਟ ਸ਼ੇਅਰ ਨਾ ਕਰਨ ’ਤੇ ਸੁਨੀਲ ਜਾਖੜ ਨੇ ਆਪਣੀ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਸੀ। ਕਾਂਗਰਸ ਅੰਦਰ ਛਿੜੀ ਜੰਗ ਨੂੰ ਲੈ ਕੇ ਵੀ ਜਾਖੜ ਨੇ ਕੁਝ ਦਿਨ ਪਹਿਲਾਂ ਤਿੱਖਾ ਨਿਸ਼ਾਨਾ ਵਿੰਨ੍ਹਿਆ ਸੀ। ਕਾਂਗਰਸ ਦੀ ਸਥਿਤੀ ਨੂੰ ਲੈ ਕੇ ਜਾਖੜ ਨੇ ਟਵੀਟ ਕਰਦੇ ਹੋਏ ਆਪਣੇ ਵਿਚਾਰਾਂ ਨੂੰ ਵਿਅੰਗ ਦਾ ਰੂਪ ਦਿੰਦੇ ਹੋਏ ਕਿਹਾ ਕਿ ‘ਗਲੀਆਂ ਹੋ ਜਾਣ ਸੁੰਨੀਆਂ ਤੇ ਵਿਚ ਮਿਰਜ਼ਾ ਯਾਰ ਫਿਰੇ’।
ਪੜ੍ਹੋ ਇਹ ਵੀ ਖ਼ਬਰ - ਬਰਨਾਲਾ ’ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ, ਫੈਲੀ ਸਨਸਨੀ (ਤਸਵੀਰਾਂ)
ਦੱਸ ਦੇਈਏ ਕਿ ਬੀਤੇ ਦਿਨ ਮੁੱਖ ਮੰਤਰੀ ਚੰਨੀ ਵਲੋਂ ਲੋਕਾਂ ਨੂੰ ਸਸਤੀ ਬਿਜਲੀ ਦੇਣ ਦਾ ਵੱਡਾ ਐਲਾਨ ਕੀਤਾ ਗਿਆ, ਜਿਸ ਨੂੰ ਲੈ ਕੇ ਨਵਜੋਤ ਸਿੱਧੂ ਨੇ ਟਵੀਟ ਕਰ CM ਚੰਨੀ ਅਤੇ ਉਸ ਦੀ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ। ਸਿੱਧੂ ਨੇ ਪੁੱਛਿਆ ਕਿ ਆਖ਼ਰੀ 2 ਮਹੀਨਿਆਂ ’ਚ ਹੀ ਲੌਲੀਪਾਪ ਕਿਉਂ? ਕੀ ਪੰਜਾਬ ’ਚ ਮਕਸਦ ਸਿਰਫ਼ ਸਰਕਾਰ ਬਣਾਉਣਾ ਹੈ? ਝੂਠ ਬੋਲ ਕੇ, 500-500 ਵਾਅਦੇ ਕਰਕੇ। ਸਿੱਧੂ ਨੇ ਜਨਤਾ ਨੂੰ ਸੱਦਾ ਦਿੰਦਿਆਂ ਕਿਹਾ ਕਿ ਇਸ ਵਾਰ ਵੋਟ ਗਿਫ਼ਟ ’ਤੇ ਨਾ ਦਿਓ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਵੱਡਾ ਐਕਸ਼ਨ ਲੈਂਦੇ ਹੋਏ ਐਡਵੋਕੇਟ ਜਨਰਲ (ਏ.ਜੀ.) ਏ.ਪੀ.ਐੱਸ. ਦਿਓਲ ਦਾ ਅਸਤੀਫ਼ਾ ਰੱਦ ਕਰ ਦਿੱਤਾ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਿੱਧੂ ਦੇ ਦਬਾਅ ਹੇਠ ਐਡਵੋਕੇਟ ਦਿਓਲ ਨੇ ਅਸਤੀਫ਼ਾ ਦਿੱਤਾ ਸੀ।
ਪੜ੍ਹੋ ਇਹ ਵੀ ਖ਼ਬਰ - ਆਪਸੀ ਕਾਟੋ-ਕਲੇਸ਼ ’ਚ ਬੱਚਿਆਂ ਨੂੰ ‘ਸਮਾਰਟ ਫੋਨ’ ਦੇਣਾ ਫਿਰ ਭੁੱਲੀ ਕਾਂਗਰਸ ਸਰਕਾਰ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ, ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ, ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰ ਆਗੂ ਅੱਜ ਉੱਤਰਾਖੰਡ ਦੇ ਕੇਦਾਰਨਾਥ ਧਾਮ ਲਈ ਰਵਾਨਾ ਹੋਏ ਹਨ। ਕੇਦਾਰਨਾਥ ਜਾਣ ਤੋਂ ਪਹਿਲਾਂ ਇਨ੍ਹਾਂ ਆਗੂਆਂ ਵਲੋਂ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਬਠਿੰਡਾ 'ਚ ਦਰਜ ਹੋਇਆ ਮਾਣਹਾਨੀ ਦਾ ਮਾਮਲਾ