ਪ੍ਰੋ. ਭੁੱਲਰ ਦੀ ਰਿਹਾਈ ਦੀ ਫਾਈਲ ਰੱਦ ਕਰਨ ਨਾਲ ਕੇਜਰੀਵਾਲ ਦਾ ਸਾਹਮਣੇ ਆਇਆ ਸਿੱਖ ਵਿਰੋਧੀ ਚਿਹਰਾ: ਧਾਮੀ

01/21/2022 5:28:57 PM

ਅੰਮ੍ਰਿਤਸਰ (ਸਾਗਰ, ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਂਹਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਭਾਰਤ ਸਰਕਾਰ ਪਾਸੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਗਈ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ ਬਿਲਕੁਲ ਸਾਹਮਣੇ ਆ ਚੁੱਕਾ ਹੈ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਹਲਕੇ ’ਚ ਨੌਜਵਾਨ ਕੁੜੀਆਂ ਵਲੋਂ ਡਾਂਸ ਕਰਕੇ ਕੀਤਾ ਜਾ ਰਿਹੈ ਚੋਣ ਪ੍ਰਚਾਰ, ਵੀਡੀਓ ਵਾਇਰਲ

ਉਨ੍ਹਾਂ ਕਿਹਾ ਕਿ ਇਕ ਪਾਸੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਸ਼ੋਰੀ ਲਾਲ ਨੂੰ ਦਿੱਲੀ ਸਰਕਾਰ ਵੱਲੋਂ ਕਈ ਵਾਰ ਪੈਰੋਲ ਦਵਾਈ ਜਾ ਚੁੱਕੀ ਹੈ। ਦੂਸਰੇ ਪਾਸੇ ਸਾਰੀਆਂ ਰੋਕਾਂ ਖ਼ਤਮ ਹੋਣ ਦੇ ਬਾਵਜੂਦ ਵੀ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ। ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ. ਭੁੱਲਰ ਦੀ ਫਾਈਲ ’ਤੇ ਸਹੀ ਨਹੀਂ ਪਾ ਰਹੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਤੱਕ ਜਾਵੇਗੀ। ਜੇਕਰ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਵੀ ਅੱਗੇ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਬੀਤੇ ’ਚ ਕਾਂਗਰਸ ਨੂੰ ਕਲੀਨ ਚਿੱਟ ਦੇਣ ਵਾਲਾ ਬਿਆਨ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਗਟਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਿਹੇ ਦੋਗਲੇ ਕਿਰਦਾਰ ਵਾਲੇ ਵਿਅਕਤੀ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਪ੍ਰੋ. ਭੁੱਲਰ ਦੇ ਨਾਲ-ਨਾਲ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਰ ਸਿੱਖ ਬੰਦੀ ਨੂੰ ਰਿਹਾਅ ਕੀਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਘਰ NIA ਨੇ ਮਾਰਿਆ ਛਾਪਾ

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿਗ ਕਮੇਟੀ ਨੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ’ਚ ਬਹਿਬਲ ਕਲਾਂ ਵਿਖੇ ਸੰਗਤਾਂ ਵੱਲੋਂ ਲਗਾਏ ਧਰਨੇ ’ਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨ ਕਰ ਦਿੱਤਾ। ਇਸ ਦੇ ਨਾਲ ਹੀ ਅੰਤ੍ਰਿਗ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦਾ ਨਾਂ ਦੇਣ ਦੇ ਮਾਮਲੇ ਵਿਚ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸਬੰਧ ਵਿਚ ਭਾਰਤ ਸਰਕਾਰ ਦਾ ਇਹ ਫ਼ੈਸਲਾ ਸਵਾਗਤਯੋਗ ਹੈ। ਇਸ ਦੇ ਨਾਂ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਦੀ ਰਾਇ ਉਪਰੰਤ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਰਾਜਸਥਾਨ ਨਾਲ ਸਬੰਧਤ ਸਵਾਮੀ ਬ੍ਰਹਮਦੇਵ ਡੇਰੇ ਵੱਲੋਂ ਗੁਰਬਾਣੀ ਦੀਆਂ ਤੁਕਾਂ ਬਦਲਣ ਦੀ ਕੋਝੀ ਹਰਕਤ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ, ਜਿਸ ’ਤੇ ਅੱਜ ਸਬੰਧਤ ਵੱਲੋਂ ਮੁਆਫ਼ੀਨਾਮਾ ਭੇਜਿਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਗੁਰਦਾਸਪੁਰ ਦੇ ਹਲਕਾ ਦੀਨਾਨਗਰ ’ਚੋਂ ਵੱਡੀ ਮਾਤਰਾ ’ਚ RDX ਬਰਾਮਦ (ਵੀਡੀਓ)

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਮਾਮਲਿਆਂ ਸਬੰਧੀ ਸਰਕਾਰਾਂ ਨੂੰ ਸਖ਼ਤ ਨਿਯਮ ਬਣਾਉਣੇ ਚਾਹੀਦੇ ਹਨ। ਇਸ ਦੋਂ ਇਲਾਵਾ ਪ੍ਰੀਖਿਆਵਾਂ ਦੌਰਾਨ ਸਿੱਖਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਨਿੰਦਣਯੋਗ ਹਨ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਇਕ ਸਬ-ਕਮੇਟੀ ਗਠਤ ਕਰਨ ਦਾ ਫੈਸਲਾ ਕੀਤਾ ਹੈ, ਜੋ ਸਮੇਂ-ਸਮੇਂ ਸਰਕਾਰਾਂ ਅਤੇ ਘੱਟਗਿਣਤੀ ਕਮਿਸ਼ਨ ਤੱਕ ਰਾਬਤ ਬਣਾਏਗੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਗੁਰਮਤਿ ਸੰਗੀਤ ਅਕੈਡਮੀ ਦਾ ਨਾਂ ਹੁਣ ਪ੍ਰੋ.ਕਰਤਾਰ ਸਿੰਘ ਦੇ ਨਾਂ ’ਤੇ ਹੋਵੇਗਾ। ਇਸ ਸਬੰਧ ਵਿਚ ਅੰਤ੍ਰਿਗ ਕਮੇਟੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਅੰਤ੍ਰਿਗ ਕਮੇਟੀ ਵੱਲੋਂ ਪ੍ਰੋ.ਕਰਤਾਰ ਸਿੰਘ ਪਦਮਸ੍ਰੀ, ਸ.ਹਰਿੰਦਰ ਸਿੰਘ ਰਣੀਆ, ਸੰਤ ਮਨਜੀਤ ਸਿੰਘ ਹਰਖੋਵਾਲ, ਗਿਆਨੀ ਰਾਜਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਡਾ.ਹਰਦਾਸ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਪਾਸ ਕਰਕੇ ਸ਼ਰਧਾਜਲੀ ਭੇਂਟ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ - ਹਿਮਾਚਲ ਦੀਆਂ ਚੋਟੀਆਂ ’ਤੇ ਵਿੱਛੀ ਬਰਫ਼ ਦੀ ਚਾਦਰ, ਪੰਜਾਬ ’ਚ 21 ਤੋਂ 23 ਜਨਵਰੀ ਤੱਕ ਪੈ ਸਕਦਾ ਹੈ ਤੇਜ਼ ਮੀਂਹ


rajwinder kaur

Content Editor

Related News