ਪੰਜਾਬ ਦੇ ਲੋਕਾਂ ਲਈ ਕੇਜਰੀਵਾਲ ਦੇ ਵੱਡੇ ਐਲਾਨ, ਤੁਸੀਂ ਵੀ ਸੁਣੋ (ਵੀਡੀਓ)

Saturday, Nov 09, 2024 - 03:26 PM (IST)

ਪੰਜਾਬ ਦੇ ਲੋਕਾਂ ਲਈ ਕੇਜਰੀਵਾਲ ਦੇ ਵੱਡੇ ਐਲਾਨ, ਤੁਸੀਂ ਵੀ ਸੁਣੋ (ਵੀਡੀਓ)

ਚੱਬੇਵਾਲ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪਿੰਡ ਜੀਆਂ 'ਚ ਡਾ. ਇਸ਼ਾਂਕ ਚੱਬੇਵਾਲ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ। ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਆਈ. ਟੀ. ਆਈ. ਪਾਲੀਟੈਕਨੀਕਲ ਕਾਲਜ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਬਿਸਤ-ਦੁਆਬ ਨਹਿਰ ਦਾ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇਗਾ। ਖੇਤੀ ਆਧਾਰਿਤ ਸਮਾਲ ਸਕੇਲ ਇੰਡਸਟਰੀ ਨੂੰ ਲੈ ਕੇ ਵੀ ਪਾਲਿਸੀ ਬਣਾਈ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ੇ ਛੱਡ ਕੇ ਖੇਡਾਂ 'ਚ ਲੱਗਣ, ਇਸ ਲਈ ਜਿੱਥੇ-ਜਿੱਥੇ ਸਟੇਡੀਅਮ ਬਣਾਉਣ ਦੀ ਲੋੜ ਹੈ, ਉਹ ਵੀ ਬਣਾਏ ਜਾਣਗੇ।

ਇਹ ਵੀ ਪੜ੍ਹੋ : ਡੰਮੀ ਸਕੂਲਾਂ 'ਚ ਬੱਚੇ ਪੜ੍ਹਾਉਣ ਵਾਲੇ ਹੋ ਜਾਣ Alert, ਆ ਗਈ ਵੱਡੀ ਖ਼ਬਰ

ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਦਮਪੁਰ ਤੋਂ ਗੜ੍ਹਸ਼ੰਕਰ ਜਾਂਦੇ ਰੋਡ ਦਾ ਨਾਂ 'ਬਾਬਾ ਬੰਦਾ ਸਿੰਘ ਬਹਾਦਰ' ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ ਸਾਰੀਆਂ ਸੜਕਾਂ ਖ਼ਾਸ ਕਰਕੇ ਗੁਰੂਧਾਮਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੇਜਰੀਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਇਤਿਹਾਸ 'ਚ ਇੰਨਾ ਵੱਡਾ ਬਹੁਮਤ ਕਿਸੇ ਪਾਰਟੀ ਨੂੰ ਨਹੀਂ ਮਿਲਿਆ, ਜਿੰਨਾ ਆਮ ਆਦਮੀ ਪਾਰਟੀ ਨੂੰ ਮਿਲਿਆ ਹੈ। ਇਸ ਤੋਂ ਜ਼ਾਹਰ ਹੈ ਕਿ ਲੋਕਾਂ ਦੀਆਂ ਆਮ ਆਦਮੀ ਪਾਰਟੀ ਤੋਂ ਉਮੀਦਾਂ ਬਹੁਤ ਜ਼ਿਆਦਾ ਸਨ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਲੋਕਾਂ 'ਚ ਪ੍ਰਚਾਰ ਕਰਨ ਜਾਂਦੇ ਸੀ ਤਾਂ ਸਭ ਤੋਂ ਜ਼ਿਆਦਾ ਲੋਕ ਬਿਜਲੀ ਦੇ ਬਿੱਲਾਂ ਤੋਂ ਦੁਖ਼ੀ ਹੁੰਦੇ ਸੀ। ਅਸੀਂ ਵਾਅਦਾ ਕੀਤਾ ਸੀ ਕਿ ਤੁਹਾਡੇ ਪੁਰਾਣੇ ਬਿੱਲ ਮੁਆਫ਼ ਕਰ ਦੇਵਾਂਗੇ ਅਤੇ ਅੱਗੇ ਤੋਂ ਬਿੱਲ ਜ਼ੀਰੋ ਆਉਣਗੇ, ਜੋ ਵਾਅਦਾ ਅਸੀਂ ਪੂਰਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ

ਹੁਣ ਬਿਜਲੀ ਵੀ 24 ਘੰਟੇ ਆਉਂਦੀ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਥਾਂ-ਥਾਂ ਲੋਕਾਂ ਦੇ ਮੁਫ਼ਤ ਇਲਾਜ ਲਈ ਮੁਹੱਲਾ ਕਲੀਨਿਕ ਖੋਲ੍ਹ ਰਹੇ ਹਾਂ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਪੂਰੇ ਪੰਜਾਬ ਦੇ ਸਕੂਲਾਂ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ 41 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲ ਚੁੱਕੀ ਹੈ। ਪੰਜਾਬ ਦੇ ਹਰ ਪਿੰਡ 'ਚ ਨੌਜਵਾਨਾਂ ਨੂੰ ਨੌਕਰੀ ਮਿਲੀ ਹੈ ਅਤੇ ਕਿਸੇ ਕੋਲੋਂ ਵੀ ਪੈਸੇ ਨਹੀਂ ਲਏ ਗਏ ਜਾਂ ਕਿਸੇ ਨੂੰ ਸਿਫ਼ਾਰਿਸ਼ ਨਹੀਂ ਕਰਨੀ ਪਈ। ਪਹਿਲਾਂ ਕੱਚੇ ਮੁਲਾਜ਼ਮ ਟੈਂਕੀਆਂ 'ਤੇ ਚੜ੍ਹੇ ਰਹਿੰਦੇ ਸਨ। ਹੁਣ ਵੱਡੀ ਗਿਣਤੀ 'ਚ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਗਿਆ ਹੈ ਅਤੇ ਉਹ ਹੁਣ ਆਪਣਾ ਕੰਮ ਕਰਦੇ ਦਿਖਾਈ ਦੇ ਰਹੇ ਹਨ। ਕਿੰਨੇ ਟੋਲ ਪਲਾਜ਼ੇ ਪੰਜਾਬ 'ਚ ਬੰਦ ਕਰ ਦਿੱਤੇ ਗਏ ਹਨ। ਸਾਡੀ ਈਮਾਨਦਾਰ ਸਰਕਾਰ ਹੈ, ਅਸੀਂ ਬੇਈਮਾਨੀ ਨਹੀਂ ਕਰਦੇ। ਉਨ੍ਹਾਂ ਨੇ ਲੋਕਾਂ ਨੂੰ ਡਾ. ਇਸ਼ਾਂਕ ਚੱਬੇਵਾਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਲੋਕ ਡਾ. ਇਸ਼ਾਂਕ ਚੱਬੇਵਾਲ ਨੂੰ ਜਿਤਾਉਂਦੇ ਹਨ ਤਾਂ ਲੋਕਾਂ ਦੇ ਸਾਰੇ ਕੰਮ ਕਰਵਾਉਣ ਦੀ ਗਾਰੰਟੀ ਉਨ੍ਹਾਂ ਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News