ਹਾਰ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ ''ਤੇ ਆਏ ਕੇਜਰੀਵਾਲ ਦਾ ਵਿਰੋਧ, ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ

05/29/2017 5:15:16 PM

ਅੰਮ੍ਰਿਤਸਰ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਅੰਮ੍ਰਿਤਸਰ ਪਹੁੰਚਣ ''ਤੇ ਕਾਂਗਰਸੀ ਵਰਕਰਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਪ੍ਰਦਰਸ਼ਨ ਕੀਤਾ। ਕਾਂਗਰਸੀਆਂ ਨੇ ਕੇਜਰੀਵਾਲ ਦੇ ਵਿਰੋਧ ''ਚ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸੀ ਵਰਕਰਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕਣ ਦਾ ਯਤਨ ਕੀਤਾ ਤਾਂ ਪੁਲਸ ਨੇ ਉਨ੍ਹਾਂ ਨੂੰ ਹਟਾ ਦਿੱਤਾ। ਇਸ ਦੌਰਾਨ ਪੁਲਸ ਨੇ ਹਲਕਾ ਬਲ ਪ੍ਰਯੋਗ ਵੀ ਕੀਤਾ। 
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ ''ਚ ਮਿਲੀ ਹਾਰ ਤੋਂ ਬਾਅਦ ਕੇਜਰੀਵਾਲ ਦਾ ਇਹ ਦੌਰਾ ਕਾਫੀ ਮਹੱਤਵਪੂਰਨ ਸਮਝਿਆ ਜਾ ਰਿਹਾ ਹੈ। ਪਿਛਲੇ ਦਿਨੀਂ ਦਿੱਲੀ ਦੀ ਬੈਠਕ ''ਤੇ ਪਾਰਟੀ ਦੇ ਸੰਗਠਨਾਤਮਕ ਨਾਮਕ ਢਾਂਚੇ ''ਚ ਪਰਿਵਰਤਨ ਕੀਤਾ ਗਿਆ ਸੀ। ਗੁਰਪ੍ਰੀਤ ਸਿੰਘ ਘੁੱਗੀ ਨੂੰ ਕਨਵੀਨਰ ਦੇ ਅਹੁਦੇ ਤੋਂ ਹਟਾ ਕੇ ਭਗਵੰਤ ਮਾਨ ਨੂੰ ਪੰਜਾਬ ਪ੍ਰਧਾਨ ਬਣਾਇਆ ਗਿਆ ਸੀ। ਅਮਨ ਅਰੋੜਾ ਨੂੰ ਉਪ ਪ੍ਰਧਾਨ ਬਣਾ ਕੇ ਸੰਗਠਨ ਵਿਸਥਾਰ ਦੀ ਜਿੰਮੇਵਾਰੀ ਸੌਂਪੀ ਸੀ। 


Related News