ਕੇਜਰੀਵਾਲ ਦੀ ਪਤਨੀ ਤੇ ਬੱਚਿਆਂ ਨੂੰ ਮਿਲੇ ਭਗਵੰਤ ਮਾਨ

Saturday, Mar 23, 2024 - 09:43 AM (IST)

ਕੇਜਰੀਵਾਲ ਦੀ ਪਤਨੀ ਤੇ ਬੱਚਿਆਂ ਨੂੰ ਮਿਲੇ ਭਗਵੰਤ ਮਾਨ

ਨਵੀਂ ਦਿੱਲੀ-  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ੁੱਕਰਵਾਰ ਨੂੰ ਦਿੱਲੀ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਧਾਨੀ ਵਿਚ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਦੋ ਬੱਚਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੇਜਰੀਵਾਲ ਦੇ ਪਰਿਵਾਰ ਨੂੰ ਕਿਹਾ ਕਿ ਪੂਰੀ ਪਾਰਟੀ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਅਸੀਂ ਪੂਰੀ ਤਰ੍ਹਾਂ ਲੜਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕੇਜਰੀਵਾਲ ਦੀ ਪਤਨੀ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਕੇਂਦਰ ਅਤੇ ਭਾਜਪਾ ਨੂੰ ਡਰ ਹੈ ਕਿ ਇਸ ਨਾਲ ਲੋਕਾਂ ਦੀ ਆਮ ਆਦਮੀ ਪਾਰਟੀ ਪ੍ਰਤੀ ਹਮਦਰਦੀ ਵਧ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਸਿਰਫ ਕੇਜਰੀਵਾਲ ਤੋਂ ਡਰਦੀ ਸੀ, ਇਸੇ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: "ਮੈਂ ਦੋ ਵਾਰ ਚਿੱਠੀ ਲਿਖੀ ,ਉਨ੍ਹਾਂ ਨੇ ਮੇਰੀ ਗੱਲ ਨਹੀਂ ਮੰਨੀ", ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਅੰਨਾ ਹਜ਼ਾਰੇ

ਦੱਸ ਦੇਈਏ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੀ. ਐੱਮ. ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਵੀਰਵਾਰ ਨੂੰ ਹੀ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪ੍ਰੋਟੈਕਸ਼ਨ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਈ. ਡੀ. ਦੀ ਟੀਮ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ। ਟੀਮ ਕੋਲ ਸਰਚ ਵਾਰੰਟ ਸੀ। ਜਾਂਚ ਏਜੰਸੀ ਨੇ 2 ਘੰਟੇ ਤਕ ਸੀ. ਐੱਮ. ਹਾਊਸ ਦੀ ਤਲਾਸ਼ੀ ਲਈ ਅਤੇ ਫਿਰ ਲਗਭਗ 2 ਘੰਟੇ ਉਨ੍ਹਾਂ ਪਾਸੋਂ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਰਾਤ 9 ਵਜੇ ਈ. ਡੀ. ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਦੇ ਵਰਕਰਾਂ ਨੇ ਜ਼ੋਰਦਾਰ ਢੰਗ ਨਾਲ ਵਿਖਾਵਾ ਕੀਤਾ। ਪੁਲਸ ਨੇ ਨਾਅਰੇਬਾਜ਼ੀ ਕਰ ਰਹੇ ਕੇਜਰੀਵਾਲ ਦੇ ਕਈ ਸਮਰਥਕਾਂ ਨੂੰ ਵੀ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ: ED ਦੇ ਲਾਕਅੱਪ 'ਚ ਬੇਚੈਨੀ ਨਾਲ ਲੰਘੀ CM ਕੇਜਰੀਵਾਲ ਦੀ ਰਾਤ, ਘਰੋਂ ਮੰਗਵਾਈਆਂ ਦਵਾਈਆਂ ਤੇ ਕੰਬਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News