ਕੇਜਰੀਵਾਲ ਹਮੇਸ਼ਾ ਕੇਂਦਰ ’ਤੇ ਦੋਸ਼ ਲਾਉਂਦੇ ਹਨ : ਅਸ਼ਵਨੀ ਸ਼ਰਮਾ

Thursday, Mar 31, 2022 - 01:21 PM (IST)

ਚੰਡੀਗੜ੍ਹ (ਸ਼ਰਮਾ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਸਮਾਜ ਵਿਰੋਧੀ ਅਨਸਰਾਂ ਵਲੋਂ ਕੀਤੇ ਗਏ ਹਮਲੇ ਦਾ ਦੋਸ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਸਿਰ ’ਤੇ ਲਾਉਣ ਦੇ ਦਿੱਤੇ ਬਿਆਨਾਂ ਦੀ ਸੂਬਾ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਬਿਆਨਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਨਵੀਂ ਗੱਲ ਨਹੀਂ ਹੈ। ਕੇਜਰੀਵਾਲ ਐਂਡ ਪਾਰਟੀ ਪਹਿਲਾਂ ਵੀ ਆਪਣੀਆਂ ਨਾਕਾਮੀਆਂ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੀ ਆਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਉਸ ਦੇ ਨੇਤਾਵਾਂ ਨੂੰ ਵਿਧਾਨ ਸਭਾ ਵਿਚ ਕਸ਼ਮੀਰੀ ਹਿੰਦੂਆਂ ’ਤੇ ਹੋ ਰਹੇ ਅੱਤਿਆਚਾਰਾਂ ’ਤੇ ਬਣੀ ਫਿਲਮ ‘ਦੀ ਕਸ਼ਮੀਰ ਫਾਈਲਜ਼’ ’ਤੇ ਵਿਅੰਗ ਕਰਦਿਆਂ ਪੂਰੀ ਦੁਨੀਆ ਨੇ ਦੇਖਿਆ ਹੈ ਅਤੇ ਕੇਜਰੀਵਾਲ ਕਹਿ ਰਹੇ ਹਨ ਕਿ ਇਸ ਫ਼ਿਲਮ ਨੂੰ ਟੈਕਸ ਮੁਕਤ ਬਣਾਉਣ ਦੀ ਬਜਾਏ ਯੂ-ਟਿਊਬ ’ਤੇ ਪਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਖਨੌੜਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦਾ ਭਰਵਾਂ ਸਵਾਗਤ

ਸ਼ਰਮਾ ਨੇ ਸਵਾਲ ਕੀਤਾ ਕਿ ਜੇਕਰ ਇਹ ਫ਼ਿਲਮ ਯੂ-ਟਿਊਬ ’ਤੇ ਪਾਉਣੀ ਚਾਹੀਦੀ ਹੈ ਤਾਂ ਤੁਸੀਂ ਆਪਣੀ ਸਰਕਾਰ ਦੇ ਪ੍ਰਚਾਰ ਨੂੰ ਵੀ ਯੂਟਿਊਬ ’ਤੇ ਹੀ ਪਾ ਦਿਓ, ਜਨਤਾ ਉਸ ਨੂੰ ਆਪਣੇ ਆਪ ਦੇਖ ਲਵੇਗੀ। ਸ਼ਰਮਾ ਨੇ ਕਿਹਾ ਕਿ ਕੇਜਰੀਵਾਲ, ਭਗਵੰਤ ਮਾਨ ਅਤੇ ਉਨ੍ਹਾਂ ਦੇ ਹੋਰ ਆਗੂ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਦਿੱਲੀ ਮਾਡਲ ਲਾਗੂ ਕਰਨ ਦੀਆਂ ਗੱਲਾਂ ਕਰਦੇ ਸਨ ਪਰ ਚੋਣ ਜਿੱਤਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵਿੱਤੀ ਮਦਦ ਦੀ ਮੰਗ ਕਰਨ ਪੁੱਜ ਗਏ ਹਨ। ਕੀ ਉਦੋਂ ਭਗਵੰਤ ਮਾਨ ਨੂੰ ਕੇਜਰੀਵਾਲ ਅਤੇ ਦਿੱਲੀ ਮਾਡਲ ਪੰਜਾਬ ਵਿਚ ਲਾਗੂ ਕਰਨਾ ਯਾਦ ਨਹੀਂ ਆਇਆ?

ਇਹ ਵੀ ਪੜ੍ਹੋ : ਕਾਟਨ ਫੈਕਟਰੀ ’ਚ ਲੱਗੀ ਅੱਗ, ਕਰੀਬ  50 ਲੱਖ ਰੁਪਏ ਦਾ ਨੁਕਸਾਨ 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
  
 


Anuradha

Content Editor

Related News