ਕੇਜਰੀਵਾਲ ਤੇ ਭਗਵੰਤ ਮਾਨ ਆਪਣੇ ਤਾਨਾਸ਼ਾਹੀ ਵਤੀਰੇ ਕਰ ਕੇ ‘ਕੇਸਰੀ ਗਰੁੱਪ’ ਨੂੰ ਦਬਾ ਨਹੀਂ ਸਕਦੇ: ਗਨੀਵ ਮਜੀਠੀਆ
Tuesday, Jan 20, 2026 - 10:51 AM (IST)
ਮੱਤੇਵਾਲ (ਰਾਜਬੀਰ)-ਹਲਕਾ ਮਜੀਠਾ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਅਕਾਲੀ ਵਰਕਰਾਂ ਦੀ ਬੁਲਾਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਤਾਨਾਸ਼ਾਹੀ ਵਤੀਰੇ ਕਰ ਕੇ ਕੇਸਰੀ ਗਰੁੱਪ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਦੀ ਬਜਾਏ ਬਦਲਾਖੋਰੀ ਨਾਲ ਸੱਤਾ ਚਲਾ ਰਹੀ ਹੈ, ਜਿਸ ਨਾਲ ਨਾ ਤਾਂ ਮੀਡੀਆ ਦੀ ਆਵਾਜ਼ ਦਬਾਈ ਜਾ ਸਕਦੀ ਹੈ ਅਤੇ ਨਾ ਹੀ ਲੋਕਾਂ ਦੀ।
ਇਹ ਵੀ ਪੜ੍ਹੋ- ਦਿੱਲੀ ਦੇ ਪੈਰਾਂ 'ਚ ਡਿੱਗਣ ਵਾਲਿਆਂ ਨੂੰ SGPC 'ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ: SAD
ਬੀਬਾ ਮਜੀਠੀਆ ਨੇ ‘ਆਪ’ ਸਰਕਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਕੇਸਰੀ ਗਰੁੱਪ ਨੇ ਅਮਨ-ਸ਼ਾਂਤੀ ਵਾਸਤੇ ਜਿਹੜੀ ਕੁਰਬਾਨੀ ਦਿੱਤੀ ਹੈ, ਉਸ ਨੂੰ ਇਹ ਸਰਕਾਰ ਭੁੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਸਰੀ ਗਰੁੱਪ ਨੇ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ ਅਤੇ ਸੱਚ ਦੀ ਆਵਾਜ਼ ਬਣ ਕੇ ਨਿਡਰ ਪੱਤਰਕਾਰੀ ਕੀਤੀ ਹੈ। ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਜਿਸ ਦਾ ਫ਼ਰਜ਼ ਆਜ਼ਾਦੀ ਨਾਲ ਹਰ ਵਰਗ ਦੀ ਆਵਾਜ਼ ਉਭਾਰਨਾ ਹੈ, ਪਰ ਮੌਜੂਦਾ ਸਰਕਾਰ ਨਿਰਪੱਖਤਾ ਨੂੰ ਬਰਦਾਸ਼ਤ ਨਹੀਂ ਕਰ ਰਹੀ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਛਿੜੀ 'ਜਾਤੀ ਜੰਗ', ਚੰਨੀ ਦੇ ਸਵਾਲਾਂ 'ਤੇ ਰਾਜਾ ਵੜਿੰਗ ਨੇ ਦਿੱਤਾ ਜਵਾਬ
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਜਿਹੜੇ ਝਾਂਸੇ ਦੇ ਕੇ ਲੋਕਾਂ ਕੋਲੋਂ ਵੋਟਾਂ ਲਈਆਂ ਸਨ, ਹੁਣ ਉਨ੍ਹਾਂ ਦਾ ਹਿਸਾਬ ਦੇਣ ਦਾ ਸਮਾਂ ਆ ਗਿਆ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਇਨ੍ਹਾਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਕੇ ਸੂਬੇ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ, ਜਿੱਥੇ ਹਰ ਵਿਅਕਤੀ ਨੂੰ ਸਹੂਲਤਾਂ ਦੇ ਨਾਲ-ਨਾਲ ਪੂਰਨ ਇਨਸਾਫ਼ ਮਿਲੇਗਾ। ਇਸ ਮੌਕੇ ਯੂਥ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਨਵਜਿੰਦਰਪਾਲ ਸਿੰਘ ਗਾਂਧੀ ਨਿੱਬੜਵਿੰਡ, ਸਰਪੰਚ ਦਲਜੀਤ ਸਿੰਘ ਗੋਰਾ ਮਾਂਗਾਸਰਾਏ, ਰਣਜੀਤ ਸਿੰਘ, ਸੰਨੀ ਨਿੱਬੜਵਿੰਡ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
