ਇਸ ਦਿਨ ਪੰਜਾਬ ਆਉਣਗੇ ਕੇਜਰੀਵਾਲ, ਹਸਪਤਾਲ ਦੇ ਵਿਸ਼ੇਸ਼ ਵਾਰਡ ਦੇ ਉਦਘਾਟਨ ਮਗਰੋਂ ਰੈਲੀ ਨੂੰ ਕਰਨਗੇ ਸੰਬੋਧਨ

Friday, Sep 29, 2023 - 08:35 PM (IST)

ਇਸ ਦਿਨ ਪੰਜਾਬ ਆਉਣਗੇ ਕੇਜਰੀਵਾਲ, ਹਸਪਤਾਲ ਦੇ ਵਿਸ਼ੇਸ਼ ਵਾਰਡ ਦੇ ਉਦਘਾਟਨ ਮਗਰੋਂ ਰੈਲੀ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ (ਬਿਊਰੋ) : 2 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ 'ਚ ਬਣੇ ਨਵੇਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ।

ਪਾਰਟੀ ਹੈੱਡਕੁਆਰਟਰ ਤੋਂ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਦਘਾਟਨ ਤੋਂ ਬਾਅਦ ਕੇਜਰੀਵਾਲ ਅਤੇ ਭਗਵੰਤ ਮਾਨ ਨਿਊ ਅਪੋਲੋ ਗਰਾਊਂਡ ਪਟਿਆਲਾ ਵਿਖੇ ਪਾਰਟੀ ਦੀ ਰੈਲੀ ਨੂੰ ਵੀ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : ਵਿਧਵਾ ਮੁਲਾਜ਼ਮ ਕੋਲੋਂ ਰਿਸ਼ਵਤ ਲੈਂਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਬਰਸਟ ਨੇ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ 'ਚ ਬਣੇ ਨਵੇਂ ਵਿਸ਼ੇਸ਼ ਵਾਰਡ ਵਿੱਚ ਨਵੀਨਤਮ ਤਕਨੀਕ ਨਾਲ ਟੈਸਟਿੰਗ ਮਸ਼ੀਨਾਂ ਅਤੇ ਹੋਰ ਸਿਹਤ ਉਪਕਰਨ ਲਗਾਏ ਗਏ ਹਨ। ਇੱਥੇ ਹਰ ਤਰ੍ਹਾਂ ਦੇ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਅਜਿਹੇ ਹਸਪਤਾਲ ਪੂਰੇ ਪੰਜਾਬ 'ਚ ਬਣਾਉਣ ਦੀ ਯੋਜਨਾ ਬਣਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News