ਨਵਾਂਸ਼ਹਿਰ ’ਚ ਬਰਾਮਦ 190 ਕਰੋੜ ਦੀ ਹੈਰੋਇਨ ਨੂੰ ਲੈ ਕੇ ਕੇਜਰੀਵਾਲ ਨੇ ਚੁੱਕੇ ਵੱਡੇ ਸਵਾਲ

Monday, Aug 29, 2022 - 05:12 PM (IST)

ਨਵਾਂਸ਼ਹਿਰ ’ਚ ਬਰਾਮਦ 190 ਕਰੋੜ ਦੀ ਹੈਰੋਇਨ ਨੂੰ ਲੈ ਕੇ ਕੇਜਰੀਵਾਲ ਨੇ ਚੁੱਕੇ ਵੱਡੇ ਸਵਾਲ

ਨਵਾਂਸ਼ਹਿਰ (ਮਨੋਰੰਜਨ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਟਵੀਟ ਨੂੰ ਰੀਟਵੀਟ ਕਰਕੇ ਪੁੱਛਿਆ ਹੈ ਕਿ ਗੁਜਰਾਤ ’ਚ ਇੰਨੇ ਵੱਡੇ ਪੱਧਰ ’ਤੇ ਨਸ਼ੇ ਕੌਣ ਲਿਆ ਰਿਹਾ ਹੈ? ਇਸ ਕਾਰੋਬਾਰ ਦਾ ਮਾਲਕ ਕੌਣ ਹੈ? ਕੇਜਰੀਵਾਲ ਨੇ ਕਿਹਾ ਕਿ ਸੋਚੋ ਕਿੰਨਾ ਰੋਜ਼ ਬਿਨਾਂ ਫਡ਼ੇ ਨਸ਼ਾ ਨਿਕਲ ਰਿਹਾ ਹੋਵੇਗਾ। ਕੀ ਇੰਨੇ ਵੱਡੇ ਪੱਧਰ ’ਤੇ ਨਸ਼ਿਆਂ ਦਾ ਕਾਰੋਬਾਰ ਚੋਟੀ ਦੇ ਲੋਕਾਂ ਦੀ ਮਿਲੀਭੁਗਤ ਤੋਂ ਬਿਨਾਂ ਸੰਭਵ ਹੈ? ਤੁਸੀਂ ਦੇਸ਼ ਦੇ ਨੌਜਵਾਨਾਂ ਨੂੰ ਹਨੇਰੇ ’ਚ ਧੱਕ ਰਹੇ ਹੋ।

ਇਹ ਖ਼ਬਰ ਵੀ ਪੜ੍ਹੋ : ਪਹਿਲੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

PunjabKesari

\ਜ਼ਿਕਰਯੋਗ ਹੈ ਕਿ ਬੀਤੇ ਦਿਨ ਪੁਲਸ ਵੱਲੋਂ ਤਕਰੀਬਨ 38 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਦੀ ਕੀਮਤ 190 ਕਰੋੜ ਰਪਏ ਦੱਸੀ ਜਾ ਰਹੀ ਹੈ। ਨਵਾਂਸ਼ਹਿਰ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਰੇਡ ਦੌਰਾਨ 38 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਇਸ ਦੌਰਾਨ ਟਰੱਕ ਡਰਾਈਵਰ ਕੁਲਵਿੰਦਰ ਰਾਮ ਉਰਫ਼ ਕਿੰਦਾ ਨੇ ਮੁੱਢਲੀ ਪੁੱਛਗਿਛ ਦੌਰਾਨ ਦੱਸਿਆ ਕਿ ਉਸ ਨੂੰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਨੇ ਟੈਲੀਗ੍ਰਾਮ ਐਪ ਰਾਹੀਂ ਫੋਨ ਕਰਕੇ ਉਸ ਨੂੰ ਭੁਜ ਗੁਜਰਾਤ ਤੋਂ ਟਰੱਕ ਰਾਹੀਂ ਹੈਰੋਇਨ ਲਿਆਉਣ ਲਈ ਕਿਹਾ ਸੀ, ਜੋ ਉਹ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਵੱਲੋਂ ਦੱਸੇ ਗਏ ਪਤੇ ’ਤੇ ਚਲਾ ਗਿਆ ਸੀ।


author

Manoj

Content Editor

Related News