ਕੇਜਰੀਵਾਲ ਨੇ ਜਲੰਧਰ ਉਪ-ਚੋਣ ਜਿੱਤਣ ’ਤੇ ਕੇਕ ਕੱਟਿਆ, ਭਗਵੰਤ ਮਾਨ ਨੇ ਦਿੱਤਾ ਰਾਤਰੀ ਭੋਜ

06/02/2023 12:38:27 PM

ਜਲੰਧਰ (ਧਵਨ) : ਜਲੰਧਰ ਲੋਕ ਸਭਾ ਸੀਟ ਦੀ ਉਪ-ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਤੇ ਵਿਧਾਇਕਾਂ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਰਾਤਰੀ ਭੋਜ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਾਸ ਤੌਰ ’ਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਰਾਤਰੀ ਭੋਜ ’ਚ ਪਹੁੰਚ ਕੇ ਪਾਰਟੀ ਦੇ ਸਾਰੇ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਲੰਧਰ ਉਪ-ਚੋਣ ਦੀ ਜਿੱਤ ਅਸਲ ’ਚ ਸਾਰਿਆਂ ਦੀ ਮਿਹਨਤ ਅਤੇ ਟੀਮ ਵਰਕ ਦਾ ਨਤੀਜਾ ਹੈ। ਰਾਤਰੀ ਭੋਜ ’ਚ ਅਰਵਿੰਦ ਕੇਜਰੀਵਾਲ ਨੇ ਕੇਕ ਕੱਟਿਆ।

ਇਸ ਕੇਕ ’ਤੇ ਲਿਖਿਆ ਸੀ–ਸੈਂਚੁਰੀ ਆਫ ‘ਆਪ’ ਇਨ ਪੰਜਾਬ ਮਤਲਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ 92 ਵਿਧਾਇਕ ਹਨ, ਰਾਜ ਸਭਾ ਵਿਚ ਉਸ ਦੇ 7 ਸੰਸਦ ਮੈਂਬਰ ਹਨ ਅਤੇ ਲੋਕ ਸਭਾ ਵਿਚ ਇਕ ਸੰਸਦ ਮੈਂਬਰ ਹੈ। ਇਸ ਤਰ੍ਹਾਂ ਕੁਲ ਗਿਣਤੀ 100 ਭਾਵ ਸੈਂਚੁਰੀ ’ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਸਕੂਲ ਆਫ਼ ਐਮੀਨੈਂਸ ਅਹਿਮ ਭੂਮਿਕਾ ਨਿਭਾਉਣਗੇ : ਭਗਵੰਤ ਮਾਨ    

ਰਾਤਰੀ ਭੋਜ ਵਿਚ ਕੇਜਰੀਵਾਲ ਨੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੂੰ ਜਨ ਸੇਵਾ ਵਿਚ ਜੁਟੇ ਰਹਿਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਹੁਣ ਉਨ੍ਹਾਂ ਦਾ ਨਿਸ਼ਾਨਾ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਨੂੰ ਜਿੱਤਣ ਦਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਸਾਰੇ ਸਾਥੀਆਂ ਨੂੰ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਹੁਣੇ ਤੋਂ ਸ਼ੁਰੂ ਕਰ ਦੇਣੀਆਂ ਹਨ ਅਤੇ ਜਨਤਾ ਵਿਚਕਾਰ ਬਣੇ ਰਹਿਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੂੰ ਵਿਧਾਇਕ ਜ਼ਮੀਨੀ ਪੱਧਰ ’ਤੇ ਲੈ ਕੇ ਜਾਣ।

ਇਹ ਵੀ ਪੜ੍ਹੋ : ਜਿਸ ਦੀ ਪਟੀਸ਼ਨ ਨੂੰ ਦੋ ਵਾਰ ਹਾਈ ਕੋਰਟ ਨੇ ਠੁਕਰਾ ਦਿੱਤਾ, ਉਸ ਨੂੰ ਕੌਣ ਮੁੱਖ ਮੰਤਰੀ ਨੌਕਰੀ ਦੇਵੇਗਾ : ਚੰਨੀ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
 

Anuradha

This news is Content Editor Anuradha