ਕੇਜਰੀਵਾਲ ਦਿੱਲੀ ’ਚ 1 ਲੱਖ ਨੌਕਰੀਆਂ ਦੇਣ,ਮੈਂ ਨੰਗੇ ਪੈਰ ਜਾ ਕੇ ਮੁਆਫ਼ੀ ਮੰਗ ‘ਆਪ’ ’ਚ ਹੋਵਾਗਾ ਸ਼ਾਮਲ : ਡਾ. ਵੇਰਕਾ
Thursday, Oct 07, 2021 - 11:12 AM (IST)
ਜਲੰਧਰ (ਚੋਪੜਾ) - ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦਾਅਵਾ ਕੀਤਾ ਹੈ ਕਿ ਉਹ ਨੰਗੇ ਪੈਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਣਗੇ ਅਤੇ ‘ਆਪ’ ਵਿੱਚ ਸ਼ਾਮਲ ਹੋ ਜਾਣਗੇ। ਬਸ਼ਰਤੇ ਉਹ ਦਿੱਲੀ ਵਿਚ ਆਪਣੇ 7 ਸਾਲਾਂ ਦੇ ਕਾਰਜਕਾਲ ਵਿਚ ਇਕ ਲੱਖ ਨੌਕਰੀਆਂ ਦੇਣਾ ਸਾਬਿਤ ਕਰ ਦੇਣ। ਡਾ. ਵੇਰਕਾ ਨੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਜਲੰਧਰ ਦੇ ਆਪਣੇ ਪਹਿਲੇ ਦੌਰੇ ਦੌਰਾਨ ਸਥਾਨਕ ਸਰਕਟ ਹਾਊਸ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਦਿੱਲੀ ਵਿਚ 20 ਲੱਖ ਨੌਕਰੀਆਂ ਦੇਣ ਦਾ ਝੂਠਾ ਦਾਅਵਾ ਕਰਦੇ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)
ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ’ਚ ਇਕ ਵੀ ਕਾਲਜ, ਯੂਨੀਵਰਸਿਟੀ, ਹਸਪਤਾਲ ਅਤੇ ਮੈਟਰੋ ਨੂੰ ਨਹੀਂ ਬਣਾਇਆ। ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਕਵਾਇਦ ਵਿਚ ਪੰਜਾਬ ਸਰਕਾਰ ਪਹਿਲੇ ਪੜਾਅ ਵਿਚ 10 ਹਜ਼ਾਰ ਸਫਾਈ ਕਰਮਚਾਰੀ ਪੱਕੇ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਈ ਨਵੀਂ ਪਾਰਟੀ ਨਹੀਂ ਬਣਾਉਣਗੇ ਅਤੇ ਨਾ ਹੀ ਉਹ ਕਾਂਗਰਸ ਨੂੰ ਛੱਡ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ,ਅੰਮ੍ਰਿਤਸਰ ਤੋਂ ਜੰਮੂ ਲਈ 10 ਅਕਤੂਬਰ ਤੋਂ ਸ਼ੁਰੂ ਹੋਵੇਗੀ ਫਲਾਈਟ
ਡਾ. ਵੇਰਕਾ ਨੇ ਕਿਹਾ ਕਿ ਲੱਗਦਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਜਲਦਬਾਜ਼ੀ ਵਿਚ ਦੇ ਦਿੱਤਾ, ਜਦਕਿ ਸਿਆਸਤ ਵਿਚ ਫਲੈਕਸੀਬਿਲਟੀ, ਪੈਸ਼ਨ ਅਤੇ ਐਡਜਸਟਮੈਂਟ ਹੋਣਾ ਬੇਹੱਦ ਜ਼ਰੂਰੀ ਹੁੰਦਾ ਹੈ। ਉਨ੍ਹਾਂ ਮੰਨਿਆ ਕਿ ਕੈਬਨਿਟ ਮੰਤਰੀਆਂ, ਡੀ. ਜੀ. ਪੀ. ਅਤੇ ਏ. ਜੀ. ਦੀ ਨਿਯੁਕਤੀ ਨੂੰ ਲੈ ਕੇ ਵਿਚਾਰਕ ਮਤਭੇਦ ਸਨ ਪਰ ਸਰਕਾਰ ਨੇ ਉਨ੍ਹਾਂ ਦੀ ਤਸੱਲੀ ਕਰਾ ਦਿੱਤੀ ਹੈ ਅਤੇ ਹੁਣ ਸਭ ਹੱਲ ਹੋ ਗਿਆ ਹੈ। ਕੱਲ ਸਿੱਧੂ 10 ਹਜ਼ਾਰ ਗੱਡੀਆਂ ਦਾ ਕਾਫਿਲਾ ਲੈ ਕੇ ਲਖੀਮਪੁਰ ਖੀਰੀ ਜਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ
ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਾ ਜਲਦ ਹਲ ਹੋ ਜਾਵੇਗਾ। ਹਾਈਕੋਰਟ ਵੱਲੋਂ ਸਮਾਂ ਨਿਰਧਾਰਿਤ ‘ਸਿੱਟ’ ਬਣਾਈ ਹੈ, ਜੋ ਆਪਣਾ ਕੰਮ ਕਰ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਸਿਲਾਖਾਂ ਦੇ ਪਿੱਛੇ ਹੋਣਗੇ। ਇਸ ਮੌਕੇ ਮੇਅਰ ਜਗਦੀਸ਼ ਰਾਜ ਰਾਜਾ, ਮਹਿਲਾ ਕਾਂਗਰਸੀ ਪ੍ਰਧਾਨ ਡਾ. ਜਸਲੀਨ ਸੇਠੀ, ਅਗਰਵਾਲ ਕਲਿਆਣ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਮਨੋਜ ਅਗਰਵਾਲ, ਸਤਨਾਮ ਸਿੰਘ ਬਿੱਟਾ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ