ਮੁੱਖ ਮੰਤਰੀ ਚੰਨੀ ''ਤੇ ਜਮ ਕੇ ਵਰ੍ਹੇ ਕੇਜਰੀਵਾਲ, ਦੇਖੋ Exclusive ਇੰਟਰਵਿਊ

Wednesday, Nov 24, 2021 - 07:49 PM (IST)

ਮੁੱਖ ਮੰਤਰੀ ਚੰਨੀ ''ਤੇ ਜਮ ਕੇ ਵਰ੍ਹੇ ਕੇਜਰੀਵਾਲ, ਦੇਖੋ Exclusive ਇੰਟਰਵਿਊ

ਜਲੰਧਰ (ਰਮਨਦੀਪ ਸਿੰਘ ਸੋਢੀ)-ਪੰਜਾਬ 'ਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਚੋਣਾਂ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਉਥੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦਾ ਦੌਰਾ ਲਗਾਤਾਰ ਸ਼ੁਰੂ ਕਰ ਦਿੱਤਾ ਹੈ। ਹਰ ਵਾਰ ਦੌਰੇ 'ਤੇ ਅਰਵਿੰਦ ਕੇਜਰੀਵਾਲ ਆਪਣੀ ਪਾਰਟੀ ਵੱਲੋ ਗਾਰੰਟੀਆਂ ਦੇ ਕੇ ਜਾਂਦੇ ਹਨ ਪਰ ਇਸ ਵਾਰ ਪੰਜਾਬ ਦਾ ਸਨੈਰੀਓ ਕੁਝ ਵੱਖ ਹੀ ਨਜ਼ਰ ਆ ਰਿਹਾ ਹੈ। 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲ਼ੋਂ ਅਰਵਿੰਦ ਕੇਜਰੀਵਾਲ ਦਾ ਇੰਟਰਵਿਊ ਕੀਤਾ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਹੀ ਦੁਖੀ ਹਨ। ਪਿਛਲੇ ਕੁਝ ਸਾਲਾਂ ਤੋਂ ਅਕਾਲੀ ਅਤੇ ਕਾਂਗਰਸ ਦਾ ਹੀ ਪੰਜਾਬ 'ਚ ਰਾਜ ਰਿਹਾ ਹੈ ਪਰ ਲੋਕਾਂ ਨੂੰ ਕੋਈ ਫਾਇਦਾ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਬਿਟਕੁਆਇਨ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ

ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਤੇ ਵਪਾਰੀ ਦੁਖੀ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਕਿਸਾਨਾਂ ਤੇ ਵਪਾਰੀਆਂ ਨੂੰ ਮਿਲ ਚੁੱਕਿਆ ਹਾਂ। ਰੁਜ਼ਗਾਰ ਨਾ ਹੋਣ ਕਾਰਨ ਪੰਜਾਬ ਦੇ ਨੌਜਵਾਨ ਵਿਦੇਸ਼ ਜਾ ਰਹੇ ਹਨ। ਮੌਜੂਦਾ ਪਾਰਟੀਆਂ ਨੇ ਉਨ੍ਹਾਂ ਨੂੰ ਕੁਝ ਨਹੀਂ ਦਿੱਤਾ ਹੈ ਤੇ ਕੋਈ ਭਲਾ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਨਜ਼ਰ ਆ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ 73 ਫੀਸਦੀ ਦਿੱਲੀ ਦੇ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਂਦੇ ਹਨ ਅਤੇ ਪੰਜਾਬ 'ਚ ਵੀ ਇਸੇ ਤਰ੍ਹਾਂ ਹੀ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਉਹ ਬਿਆਨ ਸੁਣਿਆ ਸੀ ਜਿਸ 'ਚ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਆਮ ਆਦਮੀ ਨਹੀਂ ਹੈ, ਮੈਂ ਆਮ ਆਦਮੀ ਹਾਂ। ਚੰਨੀ ਨੇ ਕਿਹਾ ਸੀ ਕਿ ਮੈਨੂੰ ਗਿੱਲੀ-ਡੰਡਾ ਖੇਡਣਾ ਆਉਂਦਾ ਹੈ, ਕੰਚੇ ਖੇਡਣੇ ਆਉਂਦੇ ਹਨ ਪਰ ਕੇਜਰੀਵਾਲ ਨੇ ਕਿਹਾ ਮੈਨੂੰ ਇਹ ਸਭ ਨਹੀਂ ਆਉਂਦਾ, ਮੈਨੂੰ ਤੁਹਾਡੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣੀ ਆਉਂਦੀ ਹੈ, ਮੈਨੂੰ ਤੁਹਾਡੇ ਪਰਿਵਾਰ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਵਾਉਣੇ ਆਉਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਨੂੰ 24 ਘੰਟੇ ਬਿਜਲੀ ਦੇਣੀ ਆਉਂਦੀ ਹੈ ਅਤੇ ਬਿਜਲੀ ਬਿੱਲ ਜ਼ੀਰੋ ਕਰਨੇ ਆਉਂਦੇ ਹਨ।

ਇਹ ਵੀ ਪੜ੍ਹੋ : ਇਜ਼ਰਾਈਲ ਨੇ 5 ਤੋਂ 11 ਸਾਲ ਦੇ ਬੱਚਿਆਂ ਦਾ ਕੋਰੋਨਾ ਟੀਕਾਕਰਨ ਕੀਤਾ ਸ਼ੁਰੂ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News