‘ਆਪ’ ਪੰਜਾਬ ਦੇ ਵਿਧਾਇਕਾਂ ਨਾਲ ਮੈਰਾਥਨ ਬੈਠਕ ਕਰ ਕੇ ਕੇਜਰੀਵਾਲ ਨੇ ਸਮਝਾਏ ਨੁਕਤੇ
Monday, Aug 02, 2021 - 03:00 AM (IST)
ਚੰਡੀਗੜ੍ਹ(ਰਮਨਜੀਤ)- ਪੰਜਾਬ ਵਿਧਾਨਸਭਾ ਲਈ 2022 ਵਿਚ ਹੋਣ ਵਾਲੀਆਂ ਚੋਣਾਂ ਦੀ ਰਣਨੀਤੀ ’ਤੇ ਚਰਚਾ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਦੇ ‘ਆਪ’ ਵਿਧਾਇਕਾਂ ਨਾਲ ਬੈਠਕ ਕੀਤੀ। ਕੇਜਰੀਵਾਲ ਵਲੋਂ ਵਿਧਾਇਕਾਂ ਨੂੰ ਨਿਰਦੇਸ਼ ਦਿੱਤਾ ਗਿਆ ਕਿ ਕਿਸਾਨ ਅੰਦੋਲਨ ਨੂੰ ਹਰ ਪੱਧਰ ’ਤੇ ਸਹਿਯੋਗ ਦਿੱਤਾ ਜਾਵੇ। ‘ਆਪ’ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਲੀ ਦੇ ਮੁੱਖ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ’ਤੇ ‘ਆਪ’ ਪੰਜਾਬ ਵਿਧਾਇਕਾਂ ਦੀ ਇਹ ਬੈਠਕ ਕਰੀਬ 3 ਘੰਟੇ ਚੱਲੀ।
ਇਹ ਵੀ ਪੜ੍ਹੋ- 3 ਮਹੀਨਿਆਂ ਦੇ ਜੁੜਵਾ ਬੱਚਿਆਂ ਦੀ ਮਾਂ ਵੱਲੋਂ ਆਤਮਹੱਤਿਆ, ਡੇਢ ਸਾਲ ਪਹਿਲਾਂ ਕਰਵਾਈ ਸੀ ਲਵ-ਮੈਰਿਜ
ਪਾਰਟੀ ਵਲੋਂ ਜਾਰੀ ਬਿਆਨ ਅਨੁਸਾਰ ਇਸ ਬੈਠਕ ਵਿਚ ਅਰਵਿੰਦ ਕੇਜਰੀਵਾਲ ਨੇ ਜਿੱਥੇ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ, ਉਥੇ ਹੀ ਕਿਸਾਨ ਅੰਦੋਲਨ ਦੀ ਮਜਬੂਤੀ ਲਈ ਵਿਸਥਾਰ ’ਚ ਸੁਝਾਅ ਮੰਗੇ। ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਰਟੀ ਦੇ ਝੰਡੇ ਅਤੇ ਏਜੰਡੇ ਨੂੰ ਪਾਸੇ ਰੱਖ ਕਿਸਾਨਾਂ ਦੇ ਅੰਦੋਲਨ ਨੂੰ ਹਰ ਪੱਧਰ ’ਤੇ ਸਹਿਯੋਗ ਦਿੱਤਾ ਜਾਵੇ। ਬੈਠਕ ਵਿੱਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਨੂੰ ਮਾਫੀਆ ਰਾਜ ਤੋਂ ਹਮੇਸ਼ਾ ਲਈ ਮੁਕਤ ਕਰਾਉਣ ਲਈ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਅਤੇ ਸਮੁੱਚੀ ਲੀਡਰਸ਼ਿਪ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸਕਾਰਾਤਮਕ ਲਕੀਰ ਲੰਬੀ ਖਿੱਚਣ ’ਤੇ ਧਿਆਨ ਕੇਂਦਰਿਤ ਕਰਨ। ਘਰ-ਘਰ ਪਹੁੰਚ ਕਰ ਕੇ ਲੋਕਾਂ ਨੂੰ ਦੱਸਣ ਕਿ ਆਮ ਆਦਮੀ ਪਾਰਟੀ ਕਿਹੜੀਆਂ ਵਿਕਾਸ ਮੁਖੀ ਨੀਤੀਆਂ ਨਾਲ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਪੰਜਾਬੀਆਂ ਨੂੰ ਸੰਕਟ ਵਿਚੋਂ ਬਾਹਰ ਕੱਢ ਸਕਦੀ ਹੈ ਅਤੇ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਪੰਜਾਬ ਕਿਵੇਂ ਬਣਾ ਸਕਦੀ ਹੈ।
ਇਹ ਵੀ ਪੜ੍ਹੋ- ਵਿਆਹ ਸਮਾਗਮ ’ਚ ਚੱਲੀਆਂ ਗੋਲੀਆਂ ਤੇ ਕਿਰਪਾਨਾਂ, 2 ਗੰਭੀਰ ਜ਼ਖਮੀ
ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ, ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਮੌਜੂਦ ਸਨ।