ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਸੱਚਾਈ ਤੇ ਈਮਾਨਦਾਰੀ ਦੀ ਜਿੱਤ : ਵਿਧਾਇਕਾ ਜੀਵਨਜੋਤ ਕੌਰ

Sunday, Sep 15, 2024 - 12:51 PM (IST)

ਅੰਮ੍ਰਿਤਸਰ(ਮਮਤਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ’ਤੇ ਹਲਕਾ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕਰਦਿਆਂ ਇਸ ਨੂੰ ਸੱਚਾਈ ਅਤੇ ਈਮਾਨਦਾਰੀ ਦੀ ਜਿੱਤ ਦੱਸਿਆ ਹੈ।

ਇਹ ਵੀ ਪੜ੍ਹੋ- 13 ਸਾਲਾ ਕੁੜੀ ਨਾਲ ਗੁਆਂਢ 'ਚ ਰਹਿੰਦੇ 2 ਮੁੰਡਿਆਂ ਨੇ ਕੀਤਾ ਜਬਰ-ਜ਼ਿਨਾਹ, ਵੀਡੀਓ ਬਣਾ ਕੇ ਕਰ 'ਤੀ ਵਾਇਰਲ

ਜੀਵਨਜੋਤ ਕੌਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਆਪਣੇ ਤਾਨਾਸ਼ਾਹੀ ਰਵੱਈਏ ਨਾਲ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਝੂਠੇ ਕੇਸਾਂ ਵਿਚ ਜੇਲ੍ਹ ਵਿਚ ਡੱਕਣਾ ਚਾਹੁੰਦੀ ਹੈ ਪਰ ਉਨ੍ਹਾਂ ਨੂੰ ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਵਿਚ ਵਿਸ਼ਵਾਸ ਹੈ ਕਿ ਅੰਤ ਵਿਚ ਸੱਚ ਦੀ ਹੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ, ਈ. ਡੀ, ਸੀ. ਬੀ. ਆਈ ਨੇ ਬਿਨਾਂ ਕਿਸੇ ਸਬੂਤ ਦੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਠਹਿਰਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਨੇ ਸਹੀ ਫੈਸਲਾ ਸੁਣਾ ਕੇ ਨਾ ਸਿਰਫ ਅਰਵਿੰਦ ਕੇਜਰੀਵਾਲ ਸਗੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਵੀ ਉਤਸ਼ਾਹ ਵਧਾਇਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਬੱਚਿਆਂ ਨੂੰ ਲੈ ਕੇ ਵੱਡਾ ਖੁਲਾਸਾ, ਹੋਸ਼ ਉੱਡਾ ਦੇਵੇਗੀ ਇਹ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News