ਕੇਜਰੀਵਾਲ ਨੂੰ ਵੱਡੀ ਰਾਹਤ, ਬਠਿੰਡਾ ਕੋਰਟ ਨੇ ਮਾਣਹਾਨੀ ਕੇਸ ਕੀਤਾ ਖ਼ਾਰਜ

Friday, Feb 03, 2023 - 03:56 PM (IST)

ਕੇਜਰੀਵਾਲ ਨੂੰ ਵੱਡੀ ਰਾਹਤ, ਬਠਿੰਡਾ ਕੋਰਟ ਨੇ ਮਾਣਹਾਨੀ ਕੇਸ ਕੀਤਾ ਖ਼ਾਰਜ

ਬਠਿੰਡਾ (ਵਿਜੇ) : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਬਠਿੰਡਾ ਕੋਰਟ ਤੋਂ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਸਾਬਕਾ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਕੇਸ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਕੇਸ 'ਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਉਹ 'ਜੋਜੋ' ਨਾਮ ਤੋਂ ਮਸ਼ਹੂਰ ਹਨ ਅਤੇ ਕੇਜਰੀਵਾਲ ਨੇ ਬਠਿੰਡਾ 'ਚ ਕੀਤੀ ਬੈਠਕ ਦੌਰਾਨ ਕਿਹਾ ਸੀ ਕਿ ਉਹ ਲੋਕਾਂ ਨੂੰ 'ਜੋਜੋ' ਟੈਕਸ ਤੋਂ ਮੁਕਤੀ ਦਵਾਉਣਗੇ। ਜਿਸ ਕਾਰਨ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੇ ਚੱਲਦਿਆਂ ਜੌਹਲ ਨੇ ਆਪਣੇ ਵਕੀਲ ਰਾਹੀਂ ਬਠਿੰਡਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ 'ਚ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ। 

ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਉਜਾੜੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ ਨੌਜਵਾਨ

ਕੀ ਹੈ ਸਾਰਾ ਮਾਮਲਾ?

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ 29 ਅਕਤੂਬਰ 2021 ਨੂੰ ਬਠਿੰਡਾ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜੈਜੀਤ ਜੌਹਲ 'ਤੇ ਕੁਝ ਟਿੱਪਣੀਆਂ ਕੀਤੀਆਂ ਸਨ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ 'ਜੋਜੋ' ਟੈਕਸ ਖ਼ਤਮ ਕਰ ਦੇਣਗੇ। ਜਿਸ ਤੋਂ ਬਾਅਦ ਗੁੱਸਾ 'ਚ ਆਏ ਜੈਜੀਤ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ 'ਤੇ ਮਾਣਹਾਨੀ ਦਾ ਕੇਸ ਕਰਨਗੇ। 

ਇਹ ਵੀ ਪੜ੍ਹੋ- ਨਾਨਕੇ ਆਏ ਮਾਸੂਮ ਨਾਲ ਵਾਪਰਿਆ ਦਰਦਨਾਕ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਹੋਈ ਮੌਤ

ਇਸ ਮੌਕੇ ਜੌਹਲ ਨੇ ਕੇਜਰੀਵਾਲ 'ਤੇ ਦੋਸ਼ ਲਾਇਆ ਸੀ ਕਿ ਕੇਜਰੀਵਾਲ ਨੇ ਉਨ੍ਹਾਂ ਦੇ ਸਿਆਸੀ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਇਹ ਬੇਤੁਕੀ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦੇ ਆਦੀ ਹਨ। ਕੇਜਰੀਵਾਲ ਨੇ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਅਰੁਣ ਜੇਤਲੀ ਅਤੇ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ 'ਤੇ ਵੀ ਅਜਿਹੇ ਇਲਜ਼ਾਮ ਲਾਏ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜੈਜੀਤ ਜੌਹਲ 'ਤੇ ਗੁੰਡਾ ਟੈਕਸ ਅਤੇ ਜੋਜੋ ਟੈਕਸ ਵਸੂਲਣ ਦੇ ਦੋਸ਼ ਲਾਏ ਸਨ। ਜੈਜੀਤ ਜੌਹਲ ਨੇ ਸੁਖਬੀਰ ਬਾਦਲ ਖ਼ਿਲਾਫ਼ ਵੀ ਅਦਾਲਤ 'ਚ ਮਾਣਹਾਨੀ ਕੇਸ ਦਾਇਰ ਕੀਤਾ ਹੋਇਆ ਹੈ।  

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News