ਮੁੱਖ ਮੰਤਰੀ ਚੰਨੀ ਦੇ ਹਲਕੇ ''ਚ ਪਹੁੰਚੇ ਅਰਵਿੰਦ ਕੇਜਰੀਵਾਲ, ਸੁਣੋ ਕਿਸਾਨਾਂ ਨਾਲ ਸੰਵਾਦ

Friday, Jan 14, 2022 - 06:34 PM (IST)

ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਦੇ ਇਕ ਪਿੰਡ 'ਚ ਪਹੁੰਚੇ, ਜਿੱਥੇ ਉਨ੍ਹਾਂ ਹਰੇ-ਭਰੇ ਖੇਤਾਂ 'ਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ । ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਉਨ੍ਹਾਂ ਦੀ ਰਾਏ ਜਾਣੀ। ਇਸ ਮੌਕੇ ਉਨ੍ਹਾਂ ਨਾਲ 'ਆਪ' ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਮੌਜੂਦ ਸਨ।

ਇਹ ਵੀ ਪੜ੍ਹੋ :ਟਕਸਾਲੀ ਅਕਾਲੀਆਂ 'ਚ ਭਾਜਪਾ ਦੀ ਸੰਨ੍ਹ, 3 ਵੱਡੇ ਪਰਿਵਾਰਾਂ ਮਗਰੋਂ ਹੁਣ ਇਸ ਪਰਿਵਾਰ 'ਤੇ ਨਜ਼ਰ

ਗੱਲਬਾਤ ਦੌਰਾਨ ਕਿਸਾਨਾਂ ਨੇ ਕੇਜਰੀਵਾਲ ਨੂੰ ਦੱਸਿਆ ਕਿ 2-2 ਸਾਲ ਹੋ ਗਏ ਹਨ ਪਰ ਗੰਨੇ ਦਾ ਪੈਸਾ ਨਹੀਂ ਮਿਲਿਆ। ਇਸ ਵਾਰ ਵੀ ਕੁਦਰਤੀ ਆਫ਼ਤਾਂ ਕਾਰਨ ਤਕਰੀਬਨ ਸਾਰੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਪਰ ਕਿਸੇ ਨੇ ਸਾਰ ਨਹੀਂ ਲਈ। ਕਿਸਾਨਾਂ ਨੇ ਦੱਸਿਆ ਕਿ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੈ ਅਤੇ ਹਲਕੇ ਦੇ ਨੌਜਵਾਨ ਵਿਹਲੇ ਬੈਠੇ ਹਨ। ਕੇਜਰੀਵਾਲ ਦੇ ਪੁੱਛਣ 'ਤੇ ਕਿ ਇਸ ਵਾਰ ਵੋਟ ਕਿਸਨੂੰ ਪਾਉਣ ਜਾ ਰਹੇ ਹੋ ਤਾਂ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਜ਼ਰੂਰ ਬਦਲਾਅ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਪੰਜਾਬ ਵਿੱਚ ਕਦੇ ਤੀਜੀ ਧਿਰ ਨੂੰ ਉੱਠਣ ਨਹੀਂ ਦਿੱਤਾ ।ਕਿਸਾਨਾਂ ਨੇ ਅਰਵਿੰਦ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਵੋਟ 'ਆਪ' ਨੂੰ ਪਾਉਣਗੇ। ਕੇਜਰੀਵਾਲ ਨੇ ਵੀ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਦਿੱਲੀ ਵਾਂਗ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾਣਗੇ ਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News