ਕੇਜਰੀਵਾਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤੁਰੰਤ ਬਰਖ਼ਾਸਤ ਕਰਨ : ਅਕਾਲੀ ਦਲ

06/10/2022 9:32:34 PM

ਚੰਡੀਗੜ੍ਹ (ਬਿਉੂਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਆਪਣੀ ਗੱਡੀ ਵਿਚ ਦੀ ਉਪਰ ਨਿਕਲ ਕੇ ਮੋਟਰ ਵ੍ਹੀਕਲ ਐਕਟ ਦੀ ਉਲੰਘਣਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਹੀ ਆਪਣੇ ਸੁਰੱਖਿਆ ਮੁਲਾਜ਼ਮਾਂ ਦੀ ਜਾਨ ਵੀ ਜੋਖ਼ਮ ’ਚ ਪਾਈ। ਇਥੇ ਜਾਰੀ ਕੀਤੇ ਇਕ ਬਿਆਨ ’ਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੰਤਰੀ ਨਾ ਸਿਰਫ ਆਪਣੀ ਗੱਡੀ ਦੀ ਸਨ ਰੂਫ ’ਤੇ ਬੈਠਾ ਹੈ ਤੇ ਉਸ ਨੇ ਆਪਣੇ ਸੁਰੱਖਿਆ ਮੁਲਾਜ਼ਮਾਂ ਦੀ ਜਾਨ ਜੋਖ਼ਮ ’ਚ ਪਾਈ ਹੈ ਬਲਕਿ ਉਹ ਸ਼ਰਾਬ ਦੇ ਸੇਵਨ ਨੂੰ ਉਜਾਗਰ ਕਰ ਕੇ ਆਪਣੇ ਕਾਰੇ ਨੂੰ ਸਹੀ ਠਹਿਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ  ਕੇਜਰੀਵਾਲ ਨੇ ਮੰਤਰੀ ਨੂੰ ਬਰਖ਼ਾਸਤ ਨਾ ਕੀਤਾ ਤਾਂ ਇਹ ਮੰਨਿਆ ਜਾਵੇਗਾ ਕਿ ਕੇਜਰੀਵਾਲ ਉਸ ਦੇ ਵਤੀਰੇ ਨਾਲ ਸਹਿਮਤ ਹਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ, 6 ਸ਼ੂਟਰਾਂ ਦੀ ਹੋਈ ਪਛਾਣ

ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਟਰਾਂਸਪੋਰਟ ਮੰਤਰੀ ਤੋਂ ਅਜਿਹੇ ਵਤੀਰੇ ਦੀ ਆਸ ਨਹੀਂ ਸੀ ਤੇ ਪੰਜਾਬੀ ਸਮਝਦੇ ਸਨ ਕਿ ਮੰਤਰੀ ਟਰੈਫਿਕ ਨਿਯਮਾਂ ਦੀ ਪਾਲਣਾ ’ਚ ਉਦਾਹਰਣ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਤੇ ਮੋਟਰ ਵ੍ਹੀਕਲ ਐਕਟ ਦੀ ਧਾਰਾ 184 ਦੀ ਉਲੰਘਣਾ ਕਰਨ ’ਤੇ ਮੰਤਰੀ ਦੇ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਤਲਵੰਡੀ ਸਾਬੋ ਵਿਖੇ ਗੁਰਦੁਆਰਾ ਸਾਹਿਬ ’ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਅਗਨ ਭੇਟ

Manoj

This news is Content Editor Manoj