'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ', ਕੁੰਵਰ ਵਿਜੇ ਪ੍ਰਤਾਪ ਦਾ 'ਆਪ' ਕਨਵੀਨਰ 'ਤੇ ਵੱਡਾ ਇਲਜ਼ਾਮ
Sunday, Mar 22, 2026 - 11:27 PM (IST)
ਵੈੱਬ ਡੈਸਕ : ਅੰਮ੍ਰਿਤਸਰ ਤੋਂ ਵਿਧਾਇਕ ਅਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਬੇਹੱਦ ਹੈਰਾਨੀਜਨਕ ਬਿਆਨ ਦਿੰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਸਿੱਧੇ ਤੌਰ 'ਤੇ ਕਿਹਾ ਕਿ ਕੇਜਰੀਵਾਲ ਨੇ ਉਨ੍ਹਾਂ ਦੀ ਪਤਨੀ ਦਾ ਕਤਲ ਕਰਵਾਇਆ ਹੈ ਅਤੇ ਉਹ ਇਸ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।
ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ
ਕੁੰਵਰ ਵਿਜੇ ਪ੍ਰਤਾਪ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਸਰਕਾਰ ਨੂੰ ਬਣਵਾਉਣ 'ਚ ਉਨ੍ਹਾਂ ਨੇ ਮਦਦ ਕੀਤੀ, ਉਸੇ ਸਰਕਾਰ ਨੇ ਉਨ੍ਹਾਂ ਦੇ ਫੋਨ ਟੈਪਿੰਗ ਸ਼ੁਰੂ ਕਰਵਾ ਦਿੱਤੀ ਅਤੇ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਹੀ ਉਨ੍ਹਾਂ ਦੇ ਵਿਰੁੱਧ ਖੜ੍ਹਾ ਕਰ ਦਿੱਤਾ। ਉਨ੍ਹਾਂ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਗ੍ਰੀਨ ਐਵੇਨਿਊ ਵਾਲੀ ਕੋਠੀ ਤੋਂ ਬਾਹਰ ਕਢਵਾ ਦਿੱਤਾ ਸੀ।
ਆਪਣੇ ਪਰਿਵਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਉਨ੍ਹਾਂ ਦੀ ਪਤਨੀ ਦੀ ਮੌਤ 'ਤੇ ਅਫਸੋਸ ਕਰਨ ਲਈ ਵੀ ਨਹੀਂ ਆਏ। ਉਨ੍ਹਾਂ ਦੱਸਿਆ ਕਿ ਉਹ ਇਕੱਲੇ ਆਪਣੇ ਛੋਟੇ ਬੱਚਿਆਂ (ਜੋ 6ਵੀਂ, 8ਵੀਂ ਅਤੇ 12ਵੀਂ ਜਮਾਤ 'ਚ ਪੜ੍ਹਦੇ ਹਨ) ਨੂੰ ਪਾਲ ਰਹੇ ਹਨ ਅਤੇ ਪੁੱਛਿਆ ਕਿ ਇਨ੍ਹਾਂ ਬੱਚਿਆਂ ਦਾ ਹਿਸਾਬ ਕੌਣ ਦੇਵੇਗਾ? ਉਨ੍ਹਾਂ ਸਵਾਲ ਕੀਤਾ ਕਿ ਕੀ ਕੋਈ ਹਾਈ ਕੋਰਟ ਜਾਂ ਸੁਪਰੀਮ ਕੋਰਟ ਕਿਸੇ ਦੀ ਜਾਨ ਵਾਪਸ ਲਿਆ ਸਕਦੀ ਹੈ?
ਨਿਆਂ ਪ੍ਰਣਾਲੀ ਤੇ 'ਟਵੀਟ' ਦੀ ਰਾਜਨੀਤੀ
ਉਨ੍ਹਾਂ ਨੇ ਕਾਨੂੰਨੀ ਸੰਕਲਪ "ਰੈਸਟੋਰੇਟਿਵ ਜਸਟਿਸ" (Restorative Justice) ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਸਾਮਾਨ ਚੋਰੀ ਹੋ ਜਾਵੇ ਤਾਂ ਉਸ ਦੀ ਭਰਪਾਈ ਹੋ ਸਕਦੀ ਹੈ, ਪਰ ਮਨੁੱਖੀ ਜਾਨ ਦੇ ਨੁਕਸਾਨ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਉਨ੍ਹਾਂ ਕੇਜਰੀਵਾਲ ਅਤੇ ਸਿਸੋਦੀਆ ਦੀ ਆਲੋਚਨਾ ਕਰਦਿਆਂ ਕਿਹਾ ਕਿ ਹਰ ਗੱਲ 'ਤੇ ਸਿਰਫ ਟਵੀਟ ਕਰਨਾ ਹੀ ਤੁਹਾਡੀ ਸਰਕਾਰ ਦੀ ਅਸਲ ਕਾਰਗੁਜ਼ਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
