ਲੁਧਿਆਣਾ ’ਚ ਆਟੋ ਚਾਲਕਾਂ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ, ਕੀਤੇ ਵੱਡੇ ਵਾਅਦੇ

Monday, Nov 22, 2021 - 08:03 PM (IST)

ਲੁਧਿਆਣਾ ’ਚ ਆਟੋ ਚਾਲਕਾਂ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ, ਕੀਤੇ ਵੱਡੇ ਵਾਅਦੇ

ਲੁਧਿਆਣਾ (ਬਿਊਰੋ)-ਆਮ ਆਦਮੀ ਪਾਰਟੀ ਦੀ ਮੋਗਾ ਵਿਖੇ ਵਿਸ਼ਾਲ ਰੈਲੀ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਨੇ ਲੁਧਿਆਣਾ ਵਿਖੇ ਵੱਡੀ ਗਿਣਤੀ ’ਚ ਇਕੱਠੇ ਹੋਏ ਆਟੋ ਚਾਲਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਆਟੋ ਚਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ’ਚ ‘ਆਪ’ ਸਰਕਾਰ ਬਣਾਉਣ ’ਚ ਆਟੋ ਚਾਲਕਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਆਟੋ ਚਾਲਕਾਂ ਨੇ ਖ਼ੁਦ ਆਪਣੀਆਂ ਆਟੋ ਰਿਕਸ਼ਾ ’ਤੇ ‘ਆਪ’ ਦੇ ਪੋਸਟਰ ਲਗਾਏ ਸਨ। ਇਸ ਦੌਰਾਨ ਉਨ੍ਹਾਂ ਆਟੋ ਚਾਲਕਾਂ ਨੂੰ ਅਪੀਲ ਕੀਤੀ ਕਿ ਹਰ ਆਟੋ ਚਾਲਕ ਆਪਣੀ ਆਟੋ ’ਤੇ ਆਮ ਆਦਮੀ ਪਾਰਟੀ ਦਾ ਪੋਸਟਰ ਲਾਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਬਣਾਵਾਂਗੇ, ਜਿਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦੀ ਹਾਜ਼ਰੀ ’ਚ ਬੋਲੇ ਭਗਵੰਤ ਮਾਨ, ਕਿਹਾ-ਦੇਸ਼ ਦੇ ਵਿਕਾਸ ਲਈ ਔਰਤਾਂ ਦਾ ਵਿਕਾਸ ਜ਼ਰੂਰੀ

ਉਨ੍ਹਾਂ ਕਿਹਾ ਕਿ ਆਟੋ ਚਾਲਕਾਂ ਨਾਲ ਕੋਈ ਦੁਰਘਟਨਾ ਵਾਪਰਨ ’ਤੇ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਆਟੋ ਚਾਲਕਾਂ ਦੀ ਕਾਰਪੋਰੇਸ਼ਨ ਬਣਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਿਰਫ ਵਾਅਦੇ ਨਹੀਂ ਕਰਦੇ, ਉਨ੍ਹਾਂ ਨੂੰ ਪੂਰਾ ਵੀ ਕਰਦੇ ਹਾਂ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਚੰਨੀ ’ਤੇ ਤੰਜ ਕੱਸਦਿਆਂ ਕਿਹਾ ਕਿ ਮੇਰੇ ਆਉਣ ਤੋਂ ਪਹਿਲਾਂ ਹੀ ਜਲਦਬਾਜ਼ੀ ’ਚ ਸਵੇਰੇ-ਸਵੇਰੇ ਉਹ ਆਟੋ ਚਾਲਕਾਂ ਨੂੰ ਮਿਲ ਗਏ ਤੇ ਵਾਅਦੇ ਕਰ ਗਏ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਚੰਨੀ ਨੂੰ ਕਹਿੰਦਾ ਹਾਂ ਕਿ ਇਨ੍ਹਾਂ ਆਟੋ ਚਾਲਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿਓ, ਨਹੀਂ ਤਾਂ ਇਹ ‘ਆਪ’ ਨੂੰ ਵੋਟ ਪਾ ਦੇਣਗੇ। ਇਸ ਦੌਰਾਨ ਉਨ੍ਹਾਂ ਚੰਨੀ ਨੂੰ ਮੁੜ ਨਕਲੀ ਕੇਜਰੀਵਾਲ ਕਿਹਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਂਗ ਹੀ ਪੰਜਾਬ ’ਚ ਵੀ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ।  ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਤੋਂ ਨਹੀਂ ਡਰਦੇ, ਇਨ੍ਹਾਂ ਨੇ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਝੁਕਾ ਦਿੱਤਾ। 


author

Manoj

Content Editor

Related News